22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਚੋਰੀ ਦੇ ਸ਼ੱਕ 'ਚ ਲੋਕਾਂ ਵਲੋਂ ਨੌਜਵਾਨ ਦੀ ਕੁੱਟਮਾਰ <br/>

ਅਜੀਤ ਡੈਸਕ 12-06-2026
ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਲਾਸ਼ ਨਗਰ ਵਿਚ ਚੋਰੀ ਦੇ ਸ਼ੱਕ ਵਿਚ ਲੋਕਾਂ ਵਲੋਂ ਕਾਬੂ ਕੀਤੇ ਗਏ ਨੌਜਵਾਨ ਨੂੰ ਤਾਲੀਬਾਨੀ ਸਜ਼ਾ ਦਿੱਤੀ ਗਈ | ਜਾਣਕਾਰੀ ਅਨੁਸਾਰ ਸਥਾਨਕ ਕੈਲਾਸ਼ ਨਗਰ ਚੌਕ 'ਚ ਕੁੱਝ ਲੋਕਾਂ ਵਲੋਂ ਇਕ ਨੌਜਵਾਨ ਨੂੰ ਚੋਰੀ ਦੇ ਸ਼ੱਕ 'ਚ ਕਾਬੂ ਕੀਤਾ ਗਿਆ | ਇਨ੍ਹਾਂ ਲੋਕਾਂ ਵਲੋਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਰੱਸੀ ਨਾਲ ਬੰਨ੍ਹ ਦਿੱਤਾ ਗਿਆ ਉਪਰੰਤ ਇਨ੍ਹਾਂ ਲੋਕਾਂ ਵਲੋਂ ਉਸ ਦੇ ਸਿਰ ਦੇ ਵਾਲ ਅਤੇ ਭਰਵੱਟੇ ਕੱਟ ਦਿੱਤੇ ਗਏ | ਇੰਨਾ ਹੀ ਨਹੀਂ ਲੋਕਾਂ ਵਲੋਂ ਉਸ ਦੀ ਛਾਤੀ 'ਤੇ ਚੋਰ ਲਿਖ ਕੇ ਉਸ ਨੂੰ ਪੂਰੇ ਇਲਾਕੇ ਵਿਚ ਘੁਮਾਇਆ ਗਿਆ | ਉੱਥੇ ਮੌਜੂਦ ਕੁੱਝ ਨੌਜਵਾਨਾਂ ਵਲੋਂ ਇਸ ਦੀ ਬਕਾਇਦਾ ਇਕ ਵੀਡੀਓ ਬਣਾਈ ਗਈ, ਜੋ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਗਈ | ਸੋਸ਼ਲ ਮੀਡੀਆ 'ਤੇ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਵਲੋਂ ਇਸ ਮਾਮਲੇ ਵਿਚ ਥਾਣਾ ਬਸਤੀ ਜੋਧੇਵਾਲ ਵਿਚ ਕੇਸ ਦਰਜ ਕਰ ਲਿਆ | ਜਾਂਚ ਕਰ ਰਹੇ ਅਧਿਕਾਰੀ ਏ.ਸੀ.ਪੀ. ਕਿੱਕਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਵੀਡੀਓ ਕਬਜ਼ੇ 'ਚ ਲੈ ਲਈ ਹੈ ਤੇ ਉਸ ਆਧਾਰ 'ਤੇ ਇਨ੍ਹਾਂ ਦੋਸ਼ੀਆਂ ਦੀ ਸ਼ਨਾਖਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਵੀਡੀਓ ਵਿਚ ਨਜ਼ਰ ਆ ਰਹੇ ਨੌਜਵਾਨਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਗੁਰਮਤਿ ਸੰਗੀਤ ਕਾਰਜਸ਼ਾਲਾ ਜਵੱਦੀ ਟਕਸਾਲ ਦੇ ਦੂਜੇ ਦਿਨ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ <br/> ਅਗਲੀ ਖ਼ਬਰ ਨਗਰ ਨਿਗਮ ਨੇ 8 ਗੈਰ ਕਾਨੂੰਨੀ ਦੁਕਾਨਾਂ ਢਾਹੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।