22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੂਬੇ 'ਚ ਕੀਤੀ ਜਾ ਰਹੀ ਐਸ.ਆਈ.ਆਰ. ਸੰਬੰਧੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਤਲਵਾੜ ਨੇ ਡਿਪਟੀ ਕਮਿਸ਼ਨਰ ਨੂੰ ਲਿਖਿਆ ਪੱਤਰ <br/>

ਅਜੀਤ ਡੈਸਕ 12-06-2026
ਲੁਧਿਆਣਾ, 11 ਜੂਨ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ ਨੇ ਸੂਬੇ ਵਿਚ ਕੀਤੀ ਜਾ ਰਹੀ ਐਸ.ਆਈ.ਆਰ. ਸੰਬੰਧੀ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਦਿੱਤਾ ਹੈ¢ ਮੰਗ ਪੱਤਰ ਵਿਚ ਸੰਜੇ ਤਲਵਾੜ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਵਿਚ ਐਸ.ਆਈ.ਆਰ ਦਾ ਐਲਾਨ ਹੋ ਚੁੱਕਾ ਹੈ, ਜਿਸ ਲਈ ਵੋਟਰ ਮੈਪਿੰਗ ਦਾ ਕੰਮ ਚੱਲ ਰਿਹਾ ਹੈ, ਜੋ 8 ਜੂਨ ਨੂੰ ਬੰਦ ਕਰ ਦਿੱਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੀ ਮੈਪਿੰਗ ਦਾ ਕੰਮ ਅਜੇ ਅਧੂਰਾ ਹੈ, ਉਨ੍ਹਾਂ ਅਧੂਰੀ ਮੈਪਿੰਗ ਵਾਲੇ ਵੋਟਰਾਂ ਦੀਆਂ ਸੂਚੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ ਨੁਮਾਇੰਦਿਆਂ ਨੂੰ ਚੋਣ ਵਿਭਾਗ ਵਲੋਂ 9 ਜੂਨ ਨੂੰ ਮੈਪਿੰਗ ਦਾ ਕੰਮ ਬੰਦ ਹੋਣ ਤੋਂ ਬਾਅਦ ਦਿੱਤੀਆਂ ਗਈਆਂ ਹਨ¢ ਉਨ੍ਹਾਂ ਕਿਹਾ ਕਿ ਅਧੂਰੀ ਮੈਪਿੰਗ ਵਾਲੇ ਵੋਟਰਾਂ ਦੀਆਂ ਸੂਚੀਆਂ 'ਚੋਂ ਉਨ੍ਹਾਂ ਦੀ ਮੈਪਿੰਗ ਦਾ ਕੰਮ ਚੋਣ ਵਿਭਾਗ ਵਲੋਂ ਨਿਰਧਾਰਿਤ ਸਮਾਂ ਸਮਾਪਤ ਹੋਣ ਤੋਂ ਬਾਅਦ ਵੋਟ ਮੈਪਿੰਗ ਕਿਸ ਤਰੀਕੇ ਨਾਲ ਕਰਵਾਈ ਜਾ ਸਕਦੀ ਹੈ? ਕੀ ਵੋਟ ਮੈਪਿੰਗ ਲਈ ਬੀ.ਐਲ.ਓ. ਅਧਿਕਾਰੀ ਦਾ ਪੋਰਟਲ ਦੁਬਾਰਾ ਖੋਲਿ੍ਹਆ ਜਾਵੇਗਾ ਤਾਂ ਜੋ ਬਾਕੀ ਰਹਿ ਗਈ ਮੈਪਿੰਗ ਕੀਤੀ ਜਾ ਸਕੇ ਜਾਂ ਇਸ ਲਈ ਕੋਈ ਵੱਖਰਾ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਸਪਸ਼ਟ ਦਿਸ਼ਾ-ਨਿਰਦੇਸ਼ ਅਤੇ ਪੂਰੀ ਜਾਣਕਾਰੀ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਵੋਟਰ ਮੈਪਿੰਗ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਪੂਰੀ ਕੀਤੀ ਜਾ ਸਕੇ¢

ਪਿਛਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਮੋਟਾਪਾ ਅਤੇ ਵਜ਼ਨ ਪ੍ਰਬੰਧਨ ਮੁਫ਼ਤ ਜਾਂਚ ਕੈਂਪ 15 ਨੂੰ <br/> ਅਗਲੀ ਖ਼ਬਰ ਬੈਂਕ ਨਾਲ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।