22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ 21 ਜੂਨ ਨੂੰ ਮਹਾਨ ਸੰਤ ਸਮਾਗਮ ਅਤੇ ਕਵੀ ਦਰਬਾਰ-ਬਾਬਾ ਆਲੋਵਾਲ <br/>

ਅਜੀਤ ਡੈਸਕ 12-06-2026
ਲਾਡੋਵਾਲ, 11 ਜੂਨ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਪਿੰਡ ਨੰਗਲ ਬੇਟ, ਆਲੋਵਾਲ ਵਿਖੇ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸੰਤ ਸਮਾਗਮ ਤੇ ਕਵੀ ਦਰਬਾਰ 21 ਜੂਨ ਨੂੰ ਸਜਾਇਆ ਜਾਵੇਗਾ | ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ 19 ਜੂਨ ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਆਰੰਭਤਾ ਹੋਵੇਗੀ, ਜਦ ਕਿ 19 ਅਤੇ 20 ਜੂਨ ਰਾਤ ਨੂੰ 8 ਤੋਂ 10 ਵਜੇ ਤੱਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਰਾਗੀ ਸਿੰਘਾਂ ਵਲੋਂ ਗੁਰਬਾਣੀ ਦੇ ਨਿਰੋਲ ਸ਼ਬਦ ਗਾਇਣ ਕੀਤੇ ਜਾਣਗੇ | ਬਾਬਾ ਆਲੋਵਾਲ ਨੇ ਦੱਸਿਆ ਕਿ 21 ਜੂਨ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ 'ਚ ਨਿਸ਼ਾਨ ਸਾਹਿਬ ਚੜ੍ਹਾਏ ਜਾਣਗੇ ਅਤੇ ਲੜੀਵਾਰ ਆਰੰਭੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠਾਂ ਦੇ ਭੋਗ ਨਿਰਵਿਘਨ ਸੰਪੂਰਨ ਪਾਏ ਜਾਣਗੇ | ਉਪਰੰਤ 21 ਜੂਨ ਐਤਵਾਰ ਨੂੰ ਡਾ. ਅਮਰਜੋਤ ਸਿੰਘ ਸੰਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ ਦੀ ਇਕ ਟੀਮ ਵਲੋਂ ਸੰਗਤਾਂ ਲਈ ਫ਼ਰੀ ਜਨਰਲ ਮੈਡੀਕਲ ਚੈੱਕਅਪ ਕੈਂਪ ਸਵੇਰੇ ਠੀਕ 10 ਵਜੇ ਲਗਾਇਆ ਜਾਵੇਗਾ | ਇਸ ਤੋਂ ਇਲਾਵਾ ਸੰਤ ਬਾਬਾ ਜਰਨੈਲ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਦੀ ਪ੍ਰੇਰਨਾ ਸਦਕਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਦਾ ਵੀ ਪ੍ਰਬੰਧ ਕੀਤਾ ਜਾਵੇਗਾ | ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸਮਾਗਮ ਸਬੰਧੀ ਪ੍ਰਚਾਰ ਸਮੱਗਰੀ ਦੇ ਪੋਸਟਰ ਜਾਰੀ ਕੀਤਾ | ਇਸ ਮੌਕੇ ਡਾ. ਅਮਰਜੋਤ ਸਿੰਘ ਸੰਧੂ, ਬੀਬੀ ਕਮਲਜੀਤ ਕੌਰ, ਜਸਵੀਰ ਕੌਰ ਯੂ.ਐਸ.ਏ. ਭਾਈ ਦਾਰਾ ਸਿੰਘ, ਸ਼ਰਨਦੀਪ ਕੌਰ, ਬਲਕਰਨ ਕੌਰ ਪੱਦੀ ਜਗੀਰ, ਹਰਮਿੰਦਰ ਸਿੰਘ ਪੱਦੀ ਜਗੀਰ, ਜਗਜੀਤ ਸਿੰਘ, ਸਰਬਜੀਤ ਕੌਰ, ਸੰਦੀਪ ਕੌਰ ਅਤੇ ਕਮਲਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪਾਮੇਟੀ ਵਲੋਂ 'ਖੇਤੀ ਉਤਪਾਦਾਂ ਲਈ ਮਾਰਕੀਟ ਨੈੱਟਵਰਕਿੰਗ' ਵਿਸ਼ੇ 'ਤੇ ਸਿਖਲਾਈ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਇਆਲੀ ਦੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਨਾਲ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ-ਲਵਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।