24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭਾਜਪਾ ਦਿਹਾਤੀ ਵਲੋਂ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ਦਾ ਜਸ਼ਨ, ਸੈਂਕੜੇ ਨੌਜਵਾਨ ਪਾਰਟੀ 'ਚ ਸ਼ਾਮਿਲ <br/>

ਅਜੀਤ ਡੈਸਕ 12-06-2026
ਲੁਧਿਆਣਾ, 11 ਜੂਨ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਦੇਸ਼ ਵਾਸੀਆਂ ਨੰੂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਵਿਕਾਸ, ਡਿਜੀਟਲ ਕ੍ਰਾਂਤੀ, ਬੁਨਿਆਦੀ ਢਾਂਚੇ ਅਤੇ ਗ਼ਰੀਬ ਕਲਿਆਣ ਦੇ ਖੇਤਰ ਵਿਚ ਇਤਿਹਾਸਕ ਕੰਮ ਕੀਤੇ ਹਨ | ਸੰਨੀ ਕੈਂਥ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਦੂਰ-ਦਰਸ਼ੀ ਸੋਚ ਸਦਕਾ ਭਾਰਤ ਅੱਜ ਵਿਸ਼ਵ ਪੱਧਰ 'ਤੇ ਇਕ ਮਜ਼ਬੂਤ ਅਤੇ ਆਤਮ ਨਿਰਭਰ ਰਾਸ਼ਟਰ ਵਜੋਂ ਉਭਰਿਆ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ 2047 ਤਕ ਵਿਕਸਿਤ ਭਾਰਤ ਦਾ ਸੁਪਨਾ ਜ਼ਰੂਰ ਪੂਰਾ ਹੋਵੇਗਾ | ਇਸ ਮੌਕੇ ਸਰਕਲ ਧਾਂਦਰਾ ਦੇ ਪ੍ਰਧਾਨ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਭਾਜਪਾ ਵਿਚ ਸ਼ਾਮਲ ਹੋਏ | ਸੰਨੀ ਕੈਂਥ ਨੇ ਪਾਰਟੀ ਵਿਚ ਸ਼ਾਮਲ ਹੋਏ, ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਕਾਸ ਪੱਖੀ ਸੋਚ 'ਤੇ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੈ | ਇਸ ਮੌਕੇ ਅਵਤਾਰ ਸਿੰਘ ਭਾਟੀਆ, ਹੋਹਿਤ ਮੁੰਜਾਲ, ਬਲਕਾਰ ਸਿੰਘ, ਭੀਸ਼ਮ ਢੱਲ ਵੀ ਮੌਜੂਦ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ 13 ਰੋਜ਼ਾ ਵਿਸ਼ੇਸ਼ ਅੰਮਿ੍ਤ ਵੇਲਾ ਸਮਾਗਮ 14 ਤੋਂ <br/> ਅਗਲੀ ਖ਼ਬਰ ਵਿੱਕੀ ਸੋਹਲ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਹਲਕਾ ਗਿੱਲ ਦੇ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।