24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਰੇਸ਼ਮ ਸਿੰਘ ਸੱਗੂ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ <br/>

ਅਜੀਤ ਡੈਸਕ 12-06-2026
ਲੁਧਿਆਣਾ, 11 ਜੂਨ (ਜਸਵੀਰ ਸਿੰਘ ਬੰਗਾ)-ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰੇਸ਼ਮ ਸਿੰਘ ਸੱਗੂ ਨੂੰ ਉਨ੍ਹਾਂ ਦੀਆਂ ਰਾਮਗੜ੍ਹੀਆ ਸਮਾਜ ਲਈ ਦਿੱਤੀਆਂ ਵਧੀਆਂ ਸੇਵਾਵਾਂ, ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਅਗਾਂਹਵਧੂ ਸੋਚ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਰਾਮਗੜ੍ਹੀਆ ਵੈੱਲਫੇਅਰ ਬੋਰਡ ਦਾ ਜ਼ਿਲ੍ਹਾ ਲੁਧਿਆਣਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ, ਜਿਸ ਨਾਲ ਪਾਰਟੀ ਵਰਕਰਾਂ ਅਤੇ ਰਾਮਗੜ੍ਹੀਆ ਬਿਰਾਦਰੀ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਰੇਸ਼ਮ ਸਿੰਘ ਸੱਗੂ ਮਿਹਨਤੀ, ਹਰਦਿਲ ਅਜੀਜ, ਆਮ ਆਦਮੀ ਪਾਰਟੀ ਵਿਚ ਸੇਵਾ ਭਾਵਨਾ ਨਾਲ ਕੰਮ ਕਰਨ ਵਾਲੇ ਅਤੇ ਪਾਰਟੀ ਦੀਆਂ ਲੋਕ ਹਿਤ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿਚ ਮੋਹਰੀ ਰੋਲ ਪਿਛਲੇ ਲੰਮੇ ਸਮੇਂ ਤੋਂ ਨਿਰਸਵਾਰਥ ਅਦਾ ਕਰਦੇ ਆ ਰਹੇ ਹਨ, ਜਿਸ ਕਰਕੇ ਪਾਰਟੀ ਨੇ ਉਨ੍ਹਾਂ ਨੂੰ ਇਸ ਅਹੁਦੇਦਾਰੀ ਦਾ ਮਾਣ ਬਖਸ਼ਿਆ ਹੈ | ਇਸ ਮੌਕੇ ਰੇਸ਼ਮ ਸਿੰਘ ਸੱਗੂ ਨੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਪਾਰਟੀ ਨੇ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰ ਦੇਣਗੇ |

ਪਿਛਲੀ ਖ਼ਬਰ ਡੇਅਰੀ ਟੈਕਨੋਕਰੇਟਾਂ ਨੂੰ ਡੇਅਰੀ ਇੰਸਪੈਕਟਰ ਵਜੋਂ ਸੇਵਾ ਨਿਭਾਉਣ ਲਈ ਮਿਲੇ ਨਿਯੁਕਤੀ ਪੱਤਰ <br/> ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚੋਂ ਚਾਰ ਨਾਬਾਲਗ ਲੜਕੀਆਂ ਵਰਗਲਾਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।