25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਵਲੋਂ ਇੱਕ ਨੋਡਲ ਅਫ਼ਸਰ ਜਲਦੀ ਨਿਯੁਕਤ ਕਰਨ ਦੀ ਮੰਗ

ਅਜੀਤ ਡੈਸਕ 12-06-2026
ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੂੰ 4 ਜੂਨ ਨੂੰ ਹੋਈ ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਵਲੋਂ ਇੱਕ ਨੋਡਲ ਅਫ਼ਸਰ ਨਿਯੁਕਤ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਇਸੇ ਸਬੰਧੀ ਅੱਜ ਮਾਰਕਫੈੱਡ ਡੇਲੀਵੇਜ ਵਰਕਰ ਯੂਨੀਅਨ ਪੰਜਾਬ ਵੱਲੋਂ ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਮੰਗ ਪੱਤਰ ਸੌਂਪਿਆ ਗਿਆ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਜਲਦ ਤੋਂ ਜਲਦ ਨੋਡਲ ਅਫ਼ਸਰ ਦੀ ਨਿਯੁਕਤੀ ਕੀਤੀ ਜਾਵੇ, ਤਾਂ ਜੋ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਹੋ ਸਕੇ | ਯੂਨੀਅਨ ਨੇ ਕਿਹਾ ਕਿ ਕੱਚੇ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਨੂੰ ਇਸ ਮਾਮਲੇ ਵਿੱਚ ਗੰਭੀਰਤਾ ਦਿਖਾਉਂਦੇ ਹੋਏ ਜਲਦੀ ਕਾਰਵਾਈ ਕਰਨੀ ਚਾਹੀਦੀ ਹੈ | ਇਸ ਮੌਕੇ ਸੂਬਾ ਪ੍ਰਧਾਨ ਜਗਦੀਪ ਸਿੰਘ, ਉਪ ਪ੍ਰਧਾਨ ਗੁਰਲਾਭ ਸਿੰਘ, ਸੂਬਾ ਜਨਰਲ ਸਕੱਤਰ ਮਹੇਸ਼ ਕਾਲੀਆ, ਅਨੰਦ, ਇੰਦਰਜੀਤ ਸਿੰਘ, ਅਰਸ਼ਪਿੰਦਰ ਸਿੰਘ, ਨੀਲਮ, ਸ਼ਿਵਾਨੀ ਅਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਮਿਲੇ ਗੁਰਪ੍ਰੀਤ ਸਿੰਘ ਲਾਪਰਾਂ ਅਗਲੀ ਖ਼ਬਰ ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਵਾਲਾ ਧਾਰਮਿਕ ਆਗੂ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।