19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਗੁਰਦੁਆਰਾ ਸਾਹਿਬ 'ਚ ਚੋਰੀ ਅਤੇ ਬੇਅਦਬੀ ਕਰਨ ਦੇ ਮਾਮਲੇ 'ਚ ਅÏਰਤ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 13-06-2026
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਲਾਦੀਆਂ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਚ ਚੋਰੀ ਕਰਨ ਅਤੇ ਬੇਅਦਬੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਅÏਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਯਾਦਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਪੂਜਾ ਵਾਸੀ ਪਿੰਡ ਲਾਦੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚੋਂ ਦੋ ਸ਼ਸਤਰ ਅਤੇ ਗੋਲਕ ਦੇ ਪੈਸੇ ਚੋਰੀ ਹੋ ਗਏ ਹਨ, ਜਦੋਂ ਉਨ੍ਹਾਂ ਨੇ ਸੀ.ਸੀ. ਟੀਵੀ ਕੈਮਰੇ ਚੈਕ ਕੀਤੇ ਤਾਂ ਉਕਤ ਕਥਿਤ ਦੋਸ਼ੀ ਦੇ ਚੋਰੀ ਕੀਤੇ ਜਾਣ ਬਾਰੇ ਪਤਾ ਲੱਗਾ | ਉਸ ਦੱਸਿਆ ਕਿ ਉਕਤ ਕਥਿਤ ਦੋਸ਼ੀ ਵਲੋਂ ਅਜਿਹਾ ਕਰਕੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਕੀਤੀ ਹੈ, ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ ਪੁਲਿਸ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਸਰਕਾਰ ਬੇਅਦਬੀ ਦੇ ਦੋਸ਼ੀ ਨੂੰ ਅੰਜਾਮ ਤੱਕ ਪਹੁੰਚਾਏ-ਐਡਵੋਕੇਟ ਹਰਨਾਮਪੁਰਾ <br/> ਅਗਲੀ ਖ਼ਬਰ 21 ਸਾਲਾ ਵਿਆਹੁਤਾ ਦੀ ਸ਼ੱਕੀ ਹਾਲਤ 'ਚ ਮÏਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।