18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਰਕਾਰ ਬੇਅਦਬੀ ਦੇ ਦੋਸ਼ੀ ਨੂੰ ਅੰਜਾਮ ਤੱਕ ਪਹੁੰਚਾਏ-ਐਡਵੋਕੇਟ ਹਰਨਾਮਪੁਰਾ <br/>

ਅਜੀਤ ਡੈਸਕ 13-06-2026
ਆਲਮਗੀਰ, 12 ਜੂਨ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਸਾਬਕਾ ਸਰਪੰਚ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦੌਰਾਨ ਨੌਜਵਾਨ ਵਲੋਂ ਪਵਿੱਤਰ ਸਰੂਪ ਦੇ ਸਾਹਮਣੇ ਰੱਖੀ ਤਲਵਾਰ ਚੁੱਕਣੀ ਬੇਹੱਦ ਗੰਭੀਰ ਚਿੰਤਾ ਦਾ ਵਿਸ਼ਾ ਹੈ | ਜੇਕਰ ਮੌਕੇ 'ਤੇ ਮੌਜੂਦ ਸੇਵਾਦਾਰ ਮੁਸਤੈਦੀ ਦਿਖਾਉਂਦੇ ਹੋਏ ਨੌਜਵਾਨ ਨੂੰ ਕਾਬੂ ਨਾ ਕਰਦੇ ਤਾਂ ਕੋਈ ਵੱਡੀ ਦੁਰਘਟਨਾ ਵੀ ਵਾਪਰ ਸਕਦੀ ਸੀ | ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ ਬਣਾਏ ਜਾਣ ਤੋਂ ਬਾਅਦ ਇਹ ਬੇਅਦਬੀ ਦੀ ਘਟਨਾ ਵਾਪਰੀ ਹੈ, ਜਿਸ ਨੂੰ ਕਿ ਸਰਕਾਰ ਵਲੋਂ ਅੰਜਾਮ ਤੱਕ ਪਹੁੰਚਾਏ ਜਾਣਾ ਸਮੇਂ ਦੀ ਸਖਤ ਲੋੜ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੇ ਵੀ ਬੇਅਦਬੀ ਦੇ ਦੋਸ਼ੀ ਫੜੇ ਗਏ ਹਨ ਕਿਸੇ ਦੇ ਕੇਸ ਵਿਚ ਤਸੱਲੀ ਬਖਸ਼ ਕਾਰਵਾਈ ਨਹੀਂ ਹੋਈ ਅਤੇ ਮੌਜੂਦਾ ਦੋਸ਼ੀ ਵਿਰੁੱਧ ਤਹਿ ਤੱਕ ਜਾ ਕੇ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਇਸ ਬੇਅਦਬੀ ਪਿੱਛੇ ਕਿਸ ਤਾਕਤ ਦਾ ਹੱਥ ਹੈ | ਇਸ ਮੌਕੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਮਨਪ੍ਰੀਤ ਸਿੰਘ ਝੱਜ, ਰਸ਼ਪਾਲ ਸਿੰਘ ਸਮੇਤ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਲਗੀਧਰ ਵਿਖੇ ਗੁਰਮਤਿ ਕੈਂਪਾਂ ਦੀ ਸਮਾਪਤੀ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ 'ਚ ਚੋਰੀ ਅਤੇ ਬੇਅਦਬੀ ਕਰਨ ਦੇ ਮਾਮਲੇ 'ਚ ਅÏਰਤ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।