20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ 2 ਭਰਾਵਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 14-06-2026
ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪ੍ਰੀਤਮ ਨਗਰ ਦੇ ਰਹਿਣ ਵਾਲੇ ਅਫ਼ਸਰ ਅਤੇ ਉਸ ਦੇ ਭਰਾ ਤਵਰੇਜ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਤਵਰੇਜ ਉਸ ਦੀ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਆਪਣੇ ਨਾਲ ਚੰਦਰ ਨਗਰ ਸਥਿਤ ਇਕ ਹੋਟਲ ਵਿਚ ਲੈ ਗਿਆ, ਜਿੱਥੇ ਕਿ ਕਥਿਤ ਦੋਸ਼ੀ ਅਫ਼ਸਰ ਨੇ ਉਸ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਬਾਅਦ ਵਿਚ ਉਸ ਨੰੂ ਛੱਡ ਦਿੱਤਾ ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ | ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ |

ਪਿਛਲੀ ਖ਼ਬਰ ਜਾਅਲੀ ਚੈੱਕ ਦੇ ਆਧਾਰ 'ਤੇ ਲੱਖਾਂ ਦੀ ਰਕਮ ਤਬਦੀਲ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲੇ 2 ਨÏਜਵਾਨਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੇਵਾ ਮੁਕਤੀ ਮੌਕੇ ਸਨਮਾਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।