20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜਾਅਲੀ ਚੈੱਕ ਦੇ ਆਧਾਰ 'ਤੇ ਲੱਖਾਂ ਦੀ ਰਕਮ ਤਬਦੀਲ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲੇ 2 ਨÏਜਵਾਨਾਂ ਖ਼ਿਲਾਫ਼ ਕੇਸ ਦਰਜ

ਗੁਰਮੀਤ ਸਿੰਘ <br/> 14-06-2026
ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੁਮਾਰ ਮੰਡੀ ਸਥਿਤ ਐਚ.ਡੀ.ਐਫ.ਸੀ. ਬਰਾਂਚ ਵਿਚ ਜਾਅਲੀ ਚੈੱਕਾਂ ਦੇ ਆਧਾਰ 'ਤੇ ਲੱਖਾਂ ਦੀ ਰਕਮ ਤਬਦੀਲ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲੇ 2 ਨÏਜਵਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬੈਂਕ ਮੁਲਾਜ਼ਮ ਅਭਿਸ਼ੇਕ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਅੰਮਿ੍ਤ ਪਾਲ ਸਿੰਘ ਵਾਸੀ ਬਚਿੱਤਰ ਨਗਰ ਅਤੇ ਜਤਿੰਦਰ ਸਿੰਘ ਵਾਸੀ ਸ਼ਿਮਲਾਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸ ਦੇ ਬੈਂਕ ਵਿਚ ਆਏ ਅਤੇ ਉਸ ਨੂੰ 4 ਲੱਖ, 49 ਹਜ਼ਾਰ 500 ਦਾ ਚੈਕ ਆਰ.ਟੀ.ਜੀ.ਐਸ. ਕਰਵਾਉਣ ਲਈ ਦਿੱਤਾ, ਜੋ ਕਿ ਜਾਲੀ ਪਾਇਆ ਗਿਆ | ਇਸ 'ਤੇ ਜਦੋਂ ਇਹਨਾਂ ਤੋਂ ਪੁੱਛਿਆ ਤਾਂ ਇਹ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਏ¢ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕਿ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ 3 ਰੋਜ਼ਾ ਗੁਰਮਤਿ ਸਮਾਗਮ 16 ਤੋਂ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ 2 ਭਰਾਵਾਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।