21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਸਮਰ ਕੈਂਪ ਲਗਾਇਆ

ਅਜੀਤ ਡੈਸਕ 14-06-2026
ਫੁੱਲਾਂਵਾਲ, 13 ਜੂਨ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ 1 ਜੂਨ ਤੋਂ 11 ਜੂਨ ਤੱਕ ਸਮਰ ਕੈਂਪ ਲਗਾਇਆ ਗਿਆ, ਜਿਸ ਵਿਚ ਬੱਚਿਆਂ ਨੇ ਸੰਗੀਤ, ਲੋਕ ਨਾਚ, ਤੈਰਾਕੀ, ਖੇਡਾਂ, ਭੰਗੜਾ, ਗੱਤਕਾ, ਆਰਟ ਐਂਡ ਕਰਾਫਟ, ਏ.ਆਈ., ਕੰਪਿਊਟਰ ਆਦਿ ਵਰਗੀਆਂ ਵੱਖ-ਵੱਖ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਸਮਰ ਕੈਂਪ ਦੇ 9ਵੇਂ ਦਿਨ ਵਿਰਾਸਤੀ ਖੇਡਾਂ ਜਿਵੇਂ ਬਾਂਦਰ ਕਿੱਲ੍ਹਾ, ਬੰਟੇ, ਗੀਟੇ, ਕੋਟਲਾ ਛਪਾਕੀ, ਗੁੱਲੀ ਡੰਡਾ, ਪਿੱਠੂ ਗਰਮ, ਟਰਈਅਰ ਹੰਟ ਅਤੇ ਕੁੱਝ ਹੋਰ ਖੇਡਾਂ ਖੇਡੀਆਂ ਗਈਆਂ | ਕੈਂਪ ਦੇ 10ਵੇਂ ਦਿਨ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਮਰ ਕੈਂਪ ਦੀ ਸਮਾਪਤੀ ਕੀਤੀ ਗਈ | ਇਸ ਮੌਕੇ ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ, ਡਾਇਰੈਕਟਰ ਸੰਦੀਪ ਸਿੰਘ ਦਿਓਲ, ਪਿ੍ੰਸੀਪਲ ਕਿਰਨਜੀਤ ਕੌਰ ਨੇ ਬੱਚਿਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਨਾਲ ਉਨ੍ਹਾਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿਚ ਮਦਦ ਮਿਲਦੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਪੰਜਾਬ ਦੇ ਹੱਕਾਂ ਲਈ ਡਟ ਕੇ ਲੜੇਗਾ 'ਅਕਾਲੀ ਦਲ ਵਾਰਿਸ ਪੰਜਾਬ ਦੇ'-ਇਯਾਲੀ ਅਗਲੀ ਖ਼ਬਰ ਕੈਂਟਰ ਅਤੇ ਟਿੱਪਰ ਹਾਦਸੇ 'ਚ ਕੈਂਟਰ ਚਾਲਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।