21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਗਿ੍ਫ਼ਤਾਰ <br/>

ਅਜੀਤ ਡੈਸਕ 14-06-2026
ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਅਧੀਨ ਆਉਂਦੀ ਚੌਂਕੀ ਮੁੰਡੀਆਂ ਕਲਾਂ ਦੀ ਪੁਲਿਸ ਨੇ ਰਾਹਗੀਰਾਂ ਪਾਸੋਂ ਲੁੱਟਾਂ ਖੋਹਾਂ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਮੁੱਖ ਅਫ਼ਸਰ ਪਰਮੋਧ ਰਾਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਚੌਂਕੀ ਮੁੰਡੀਆਂ ਕਲਾਂ ਦੀ ਪੁਲਿਸ ਪਾਰਟੀ ਨੇ ਗੁਰਦੁਆਰਾ ਸਾਹਿਬ ਪਿੰਡ ਝਾਬੇਵਾਲ ਤੋਂ ਮੁਲਜ਼ਮ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 10 ਮੋਬਾਇਲ ਫੋਨ ਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਸ਼ਨਾਖ਼ਤ ਗੁਰਜੀਤ ਸਿੰਘ ਉਰਫ਼ ਲਾਡੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖੁਦ ਨੂੰ ਪੁਲਿਸ ਅਫਸਰ ਦੱਸ ਕੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਉਂਦਾ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ ਸਖ਼ਤੀ ਨਾਲ ਪੱੁਛ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ |

ਪਿਛਲੀ ਖ਼ਬਰ ਐਸ.ਪੀ.ਐਸ. ਹਸਪਤਾਲ ਦੇ ਡਾ. ਰਣਜੀਤ ਨੇ ਏ.ਆਈ. ਪਾਵਰਡ 3ਡੀ ਰੋਬੋਲੈਂਸ ਤਕਨੀਕ ਨਾਲ ਜੰਮੂ ਨਿਵਾਸੀ 67 ਸਾਲਾ ਮਹਿਲਾ ਦੇ ਸਫ... ਅਗਲੀ ਖ਼ਬਰ ਪੰਜਾਬ ਦੇ ਹੱਕਾਂ ਲਈ ਡਟ ਕੇ ਲੜੇਗਾ 'ਅਕਾਲੀ ਦਲ ਵਾਰਿਸ ਪੰਜਾਬ ਦੇ'-ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।