22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਲੁਟੇਰਾ ਗਰੋਹ ਦੇ 2 ਮੈਂਬਰ ਭਾਰੀ ਮਾਤਰਾ 'ਚ ਸਾਮਾਨ ਸਮੇਤ ਕਾਬੂ

ਅਜੀਤ ਡੈਸਕ 14-06-2026
ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 7 ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਦੀਪਕ ਸਿੰਘ ਅਤੇ ਮਨਜਿੰਦਰ ਸਿੰਘ ਵਾਸੀ ਪਿੰਡ ਜੰਡਿਆਲੀ ਸ਼ਾਮਿਲ ਹਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀਆਂ ਨੇ ਇਹ ਮੋਬਾਈਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਖੋਹ ਕੀਤੇ ਸਨ | ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
ਪੁਲਿਸ ਨੇ ਸੁਮਿਤ ਸਿੰਘ ਵਾਸੀ ਭੱਟੀਆਂ ਬੇਟ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 19 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਗੁਰਮੀਤ ਸਿੰਘ ਉਰਫ ਵਿਕੀ ਵਾਸੀ ਪਿੰਡ ਰੰਗੀਆਂ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 10 ਨਸ਼ੀਲੀਆਂ ਗੋਲੀਆਂ ਅਤੇ 17500 ਦੀ ਨਗਦੀ ਬਰਾਮਦ ਕੀਤੀ ਹੈ | ਪੁਲਿਸ ਨੇ ਇਹਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |
ਐਕਟਿਵਾ ਚੋਰੀ
ਸਥਾਨਕ ਆਰਤੀ ਚੌਕ ਨੇੜੇ ਚੋਰਾਂ ਵਲੋਂ ਬਬਲੂ ਵਾਸੀ ਕਰਨੈਲ ਸਿੰਘ ਨਗਰ ਦਾ ਐਕਟਿਵਾ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |
ਗਾਂਜਾ ਬਰਾਮਦ
ਪੁਲਿਸ ਨੇ ਅਜੇ ਕੁਮਾਰ ਵਾਸੀ ਪ੍ਰੇਮ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਢੰਡਾਰੀ ਖੁਰਦ ਨੇੜਿਉਂ ਕਾਬੂ ਕੀਤਾ ਗਿਆ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
ਨਾਬਾਲਗ ਲੜਕੀ ਵਰਗਲਾਈ
ਸਥਾਨਕ ਸਿਵਲ ਹਸਪਤਾਲ ਨੇੜਿਉਂ ਅਣਪਛਾਤਾ ਨੌਜਵਾਨ ਸੁਨੀਤਾ ਦੇਵੀ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਲੜਕੀ ਦਾ ਪਤਾ ਨਹੀਂ ਲੱਗਾ ਹੈ |
ਪ੍ਰਵਾਸੀ ਭਾਰਤੀ ਦੀ ਜ਼ਮੀਨ 'ਤੇ ਕਬਜ਼ੇ ਦੀ ਕੋਸ਼ਿਸ਼
ਪੁਲਿਸ ਨੇ ਹਰ ਮਨੀਸ਼ ਸਿੰਘ ਵਾਸੀ ਬਾੜੇਵਾਲ ਰੋਡ ਦੀ ਸ਼ਿਕਾਇਤ 'ਤੇ ਸੋਨੂ ਅਤੇ ਮੋਨੂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀਆਂ ਭੈਣਾਂ ਵਿਦੇਸ਼ ਵਿਚ ਰਹਿੰਦੀਆਂ ਹਨ ਅਤੇ ਬਰੋਟਾ ਰੋਡ ਸਥਿਤ ਉਨ੍ਹਾਂ ਦੇ ਪਲਾਟ ਦੀ ਦੇਖਰੇਖ ਉਹ ਕਰਦਾ ਹੈ | ਉਸ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਪਤਾ ਲੱਗਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਦੀਆਂ ਭੈਣਾਂ ਦੇ ਪਲਾਟ 'ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |
ਵਕੀਲ ਦੀ ਕੁੱਟਮਾਰ
ਪੁਲਿਸ ਨੇ ਐਡਵੋਕੇਟ ਗੁਰਦੀਪ ਸਿੰਘ ਵਾਸੀ ਘੁਮਾਰ ਮੰਡੀ ਦੀ ਸ਼ਿਕਾਇਤ 'ਤੇ ਦਿਆਨੰਦ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ
ਪਿਛਲੀ ਖ਼ਬਰ ਹਵਾਲੇ ਦਾ ਕਾਰੋਬਾਰ ਕਰਨ ਵਾਲੇ 2 ਕਾਬੂ ਅਗਲੀ ਖ਼ਬਰ ਪਾਈਪ 'ਚ ਫਸਿਆ ਰਿਛ ਦਾ ਸਿਰ, ਜੀਵ ਅਧਿਕਾਰੀਆਂ ਨੇ ਸੁਰੱਖਿਅਤ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।