23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜੀ.ਐਸ.ਟੀ. ਨੰਬਰ ਲੈਣ ਵਾਲੇ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 14-06-2026
ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜੀ.ਐਸ.ਟੀ. ਦਾ ਨੰਬਰ ਲੈਣ ਵਾਲੇ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਟੈਕਸ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਜਸਵਿੰਦਰ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਅਤੇ ਪਰਵਿੰਦਰ ਕੌਰ ਮਾਲਕ ਲਵਲੀ ਫੈਬਰਿਕ ਗੁਰੂ ਗੋਬਿੰਦ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀਆਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜੀ.ਐਸ.ਟੀ. ਨੰਬਰ ਹਾਸਲ ਕਰ ਲਿਆ ਅਤੇ ਟੈਕਸ ਦੀ ਚੋਰੀ ਕੀਤੀ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਖਾਦ ਡੀਲਰ ਬਣਨ ਲਈ ਪਾਮੇਤੀ ਨੇ ਕਰਵਾਇਆ ਸਰਟੀਫਿਕੇਟ ਕੋਰਸ <br/> ਅਗਲੀ ਖ਼ਬਰ ਹਵਾਲੇ ਦਾ ਕਾਰੋਬਾਰ ਕਰਨ ਵਾਲੇ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।