23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

ਅਜੀਤ ਡੈਸਕ 14-06-2026
ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਭਾਈ ਉਂਕਾਰ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ | ਕੀਰਤਨ ਸਮਾਗਮ 'ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਮਹਿੰਦਰ ਡੰਗ, ਅੱਤਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕਹੋਲੀ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਪ੍ਰੇਮ ਸਿੰਘ , ਅਵਤਾਰ ਸਿੰਘ ਬੀ.ਕੇ, ਮਨਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੂੰ ਫੀਡ ਅਤੇ ਦੁੱਧ ਜਾਂਚ ਲਈ ਮੋਬਾਈਲ ਪ੍ਰਯੋਗਸ਼ਾਲਾ ਲਈ ਪ੍ਰਾਪਤ ਹੋਈ 1.55 ਕਰੋੜ ਦੀ ਗਰਾਂਟ <... ਅਗਲੀ ਖ਼ਬਰ ਪਰਚੀ ਵੋਟ ਦੀ ਰਾਜਨੀਤੀ ਵਿਚ ਫ਼ੇਲ੍ਹ ਹੋਈ 'ਆਪ' ਸਰਕਾਰ ਪਰਚਿਆਂ ਦੀ ਰਾਜਨੀਤੀ ਕਰ ਰਹੀ ਹੈ-ਬਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।