05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੁਆਂਢੀਆਂ ਦੀ ਕੁੱਟਮਾਰ ਦਾ ਸ਼ਿਕਾਰ ਪਰਿਵਾਰ ਇਨਸਾਫ਼ ਲਈ ਭਟਕ ਰਿਹਾ ਦਰ-ਦਰ

ਅਜੀਤ ਡੈਸਕ 16-06-2026
ਢੰਡਾਰੀ ਕਲਾਂ/ਲੁਧਿਆਣਾ, 15 ਜੂਨ (ਜਸਵੀਰ ਸਿੰਘ ਬੰਗਾ)-ਚੌਂਕੀ ਕੰਗਣਵਾਲ ਅਧੀਨ ਆਉਂਦੀ ਸ਼ਿਵ ਕਾਲੋਨੀ ‘ਚ ਪਿਛਲੇ ਦਿਨੀਂ ਗੁਆਂਢੀਆਂ ਵਲੋਂ ਮਹਿਲਾਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਪੀੜਤ ਪਰਿਵਾਰ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਰਿਹਾ ਹੈ। ਅੱਜ ਪੀੜਤ ਪਰਿਵਾਰ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਾਈਸ ਪ੍ਰਧਾਨ ਨੀਲਮ ਕੋਹਲੀ ਨੇ ਪ੍ਰੈੱਸ ਕਾਨਫ਼ਰੰਸ ਕਰ ਕਿਹਾ ਕਿ ਜਿੰਨੀ ਦੇਰ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਸ਼ਾਂਤ ਨਹੀਂ ਰਹਿਣਗੇ। ਉਨ੍ਹਾਂ ਦੱਸਿਆ ਕਿ ਸ਼ਿਵ ਕਾਲੋਨੀ ਗਲੀ ਨੰਬਰ ਤਿੰਨ ਵਿਚ ਰਹਿੰਦੇ ਪੀੜਤ ਪਰਿਵਾਰ ਉਪਰ ਗੁਆਂਢੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿਚ ਦੋ ਮਹਿਲਾਵਾਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ, ਪਰ ਪੁਲਿਸ ਪ੍ਰਸ਼ਾਸਨ ਨੇ ਮਾਮੂਲੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਪੀੜਤ ਪਰਿਵਾਰ ਦੇ ਜ਼ਖਮਾਂ ਉਪਰ ਲੂਣ ਛਿੜਕਣ ਦਾ ਕੰਮ ਕੀਤਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਬਣਦੀਆਂ ਧਾਰਾਵਾਂ ਜੋੜੀਆਂ ਜਾਣ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨਾਲ ਇਨਸਾਫ਼ ਨਾ ਕੀਤਾ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਪਿਛਲੀ ਖ਼ਬਰ ਨਗਰ ਨਿਗਮ ਨੂੰ ਮਿਲੇ ਨਵੇਂ ਕਮਿਸ਼ਨਰ �ਜਸਵੀ ਅਲੰਕਾਰ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਮੀਟਿੰਗ ’ਚ 75 ਮਤੇ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।