04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਲੁਧਿਆਣਾ ਦਿਹਾਤੀ ’ਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਭਰਵਾਂ ਸਵਾਗਤ

ਅਜੀਤ ਡੈਸਕ 16-06-2026
ਲੁਧਿਆਣਾ, 15 ਜੂਨ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਲੁਧਿਆਣਾ ਦਿਹਾਤੀ ‘ਚ ਪਹੁੰਚਣ ‘ਤੇ ਲੁਧਿਆਣਾ ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ, ਮੰਡਲ ਪ੍ਰਧਾਨਾਂ ਅਤੇ ਵਰਕਰਾਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਪੁੱਜੇ ਭਾਜਪਾ ਵਰਕਰਾਂ ਨੇ ਕੇਵਲ ਸਿੰਘ ਢਿੱਲੋਂ ਦਾ ਫੁੱਲਾਂ ਦੇ ਹਾਰਾਂ ਨਾਲ ਸਵਾਗਤ ਕੀਤਾ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਦਾ ਹਰ ਵਰਕਰ ਪਾਰਟੀ ਦੀ ਅਸਲ ਤਾਕਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹਰ ਪਿੰਡ ਅਤੇ ਹਰ ਘਰ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਵਚਨਬੱਧ ਹੈ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਵਿਕਾਸ, ਖੁਸ਼ਹਾਲੀ ਦੇ ਰਾਹ ‘ਤੇ ਲੈ ਕੇ ਜਾਣ ਲਈ ਵਚਨਬੱਧ ਹੈ ਤੇ ਪਾਰਟੀ ਪੰਜਾਬ ਵਿਚ ਅਜਿਹਾ ਪ੍ਰਸ਼ਾਸਨ ਦੇਣਾ ਚਾਹੁੰਦੀ ਹੈ, ਜੋ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਇਨਸਾਫ਼ ਅਤੇ ਲੋਕ ਭਲਾਈ ਵਾਲੇ ਸਿਧਾਂਤਾਂ ਤੋਂ ਪ੍ਰੇਰਿਤ ਹੋਵੇ। ਇਸ ਮੌਕੇ ਗਗਨਦੀਪ ਸਿੰਘ ਸਨੀ ਕੈਂਥ ਨੇ ਕੇਵਲ ਸਿੰਘ ਢਿੱਲੋਂ ਅਤੇ ਪਰਮਿੰਦਰ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਹਰ ਅਹੁਦੇਦਾਰ ਅਤੇ ਵਰਕਰ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਭਾਜਪਾ ਨੂੰ ਮਜ਼ਬੂਤ ਬਦਲ ਵਜੋਂ ਕਾਇਮ ਕਰਨ ਲਈ ਜ਼ਿਲ੍ਹਾ ਇਕਾਈ ਪੂਰੀ ਤਾਕਤ ਨਾਲ ਕੰਮ ਕਰੇਗੀ।
ਪਿਛਲੀ ਖ਼ਬਰ ਗੁਰਦਾਸਪੁਰ ਅਤੇ ਦੀਨਾਨਗਰ ’ਚ ਕਾਂਗਰਸ ਦੀ ਜਿੱਤ ’ਤੇ ਬਾਵਾ ਦੀ ਅਗਵਾਈ ਹੇਠ ਲੱਡੂ ਵੰਡੇ ਅਗਲੀ ਖ਼ਬਰ ਪੀ.ਏ.ਯੂ. ਨੇ ਦੇਸ਼ ਦੀ ਸਰਬਤਮ ਖੇਤੀਬਾੜੀ ਯੂਨੀਵਰਸਿਟੀ ਹੋਣ ਦਾ ਰੁਤਬਾ ਬਰਕਰਾਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।