04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਹਾਜ਼ਰੀ ’ਚ ਡਾ. ਚਰਨਜੀਤ ਸਿੰਘ ਤੇ ਦੇਵਿੰਦਰ ਸਿੰਘ ਬਾਗੜੀਆ ਭਾਜਪਾ ’ਚ ਸ਼ਾਮਿਲ

ਅਜੀਤ ਡੈਸਕ 16-06-2026
ਲੁਧਿਆਣਾ, 15 ਜੂਨ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਪਾਰਟੀ ਜ਼ਿਲ੍ਹਾ ਦਫ਼ਤਰ ਵਿਚ ਹੋਈ। ਮੀਟਿੰਗ ‘ਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਚਰਨਜੀਤ ਸਿੰਘ ਅਤੇ ਦੇਵਿੰਦਰ ਸਿੰਘ ਬਾਗੜੀਆ ਨੇ ਭਾਜਪਾ ਦੀਆਂ ਨੀਤੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਲੋਕ ਭਲਾਈ ਵਾਲੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਦੋਹਾਂ ਆਗੂਆਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਭਾਜਪਾ ਵਿਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ, ਸੁਚੱਜੇ ਪ੍ਰਬੰਧ ਅਤੇ ਲੋਕ ਭਲਾਈ ਦੇ ਨਵੇਂ ਮਾਪਦੰਡ ਕਾਇਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਨਵੇਂ ਮੈਂਬਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਗੁਰਦੇਵ ਸ਼ਰਮਾ ਦੇਬੀ, ਸੁਖਵਿੰਦਰ ਸਿੰਘ ਬਿੰਦਰਾ, ਕੰਵਰ ਨਰਿੰਦਰ ਸਿੰਘ, ਜਤਿੰਦਰ ਮਿੱਤਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ 20 ਨੂੰ ਮਹਾਂਪੁਰਖ ਬਾਬਾ ਬਿਸ਼ਨ ਸਿੰਘ ਦੀ ਬਰਸੀ ’ਤੇ ਸੰਗਤਾਂ ਨੂੰ ਹੁੰਮ ਹੁ... ਅਗਲੀ ਖ਼ਬਰ ਗੁਰਦਾਸਪੁਰ ਅਤੇ ਦੀਨਾਨਗਰ ’ਚ ਕਾਂਗਰਸ ਦੀ ਜਿੱਤ ’ਤੇ ਬਾਵਾ ਦੀ ਅਗਵਾਈ ਹੇਠ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।