18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 17-06-2026

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅੱਗੇ ਸੰਗਤਾਂ ਵਲੋਂ ਝਾੜੂ ਦੀ ਸੇਵਾ ਕੀਤੀ ਜਾ ਰਹੀ ਸੀ ਅਤੇ ਪਿੱਛੇ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਨਗਰ ਕੀਰਤਨ ਦਾ ਥਾਂ-ਥਾਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਦੁਕਾਨਦਾਰਾਂ ਵਲੋਂ ਨਗਰ ਕੀਰਤਨ ਦੇ ਰੂਟ ਦੌਰਾਨ ਸੰਗਤਾਂ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ‘ਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਕੀਰਤਨੀ ਜਥੇ, ਗਤਕਾ ਪਾਰਟੀਆਂ, ਬੈਂਡ ਪਾਰਟੀਆਂ ਸ਼ਾਮਿਲ ਸਨ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਜੇਲ੍ਹ ਰੋਡ, ਬੈਰਿੰਗ ਮਾਰਕੀਟ ਤੋਂ ਰੌਂਗ ਸਾਈਡ ਘੰਟਾ ਘਰ ਚੌਂਕ, ਚੌੜਾ ਬਾਜ਼ਾਰ, ਗਿਰਜਾ ਘਰ ਚੌਂਕ, ਚੌੜੀ ਸਡਕ, ਡਿਵੀਜਨ ਨੰ: 3, ਬਾਬਾ ਥਾਨ ਸਿੰਘ ਚੌਂਕ, ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ.ਸੀ ਚੌਂਕ, ਖੁੱਡ ਮੁਹੱਲਾ, ਪੁਰਾਣਾ ਸਿਵਲ ਹਸਪਤਾਲ ਰੋਡ, ਬਰਾਊਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸਮਾਪਤ ਹੋਇਆ, ਜਿੱਥੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਦਰਸ਼ਨ ਸਿੰਘ ਰਾਜੂ ਤੇ ਸਮੂਹ ਪ੍ਰਬੰਧਕਾਂ ਨੇ ਨਗਰ ਕੀਰਤਨ ਵਿਚ ਸ਼ਾਮਿਲ ਜੱਥਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਬਲਵਿੰਦਰ ਸਿੰਘ ਲਾਇਲਪੁਰੀ, ਤਜਿੰਦਰ ਸਿੰਘ ਡੰਗ, ਜਸਵੀਰ ਸਿੰਘ ਦੂਆ, ਬਲਜੀਤ ਸਿੰਘ ਦੁੱਖੀ, ਵਿਕਾਸ ਪਰਾਸ਼ਰ, ਲਵਲੀ ਦੂਆ, ਮਹਿੰਦਰ ਸਿੰਘ ਧਵਨ, ਗੁਰਦੇਵ ਸਿੰਘ ਹੈਰੀ, ਹਰਵਿੰਦਰ ਸਿੰਘ ਲਾਲੀ, ਹਰਪਾਲ ਸਿੰਘ ਗੋਗੀ, ਗੁਰਪ੍ਰੀਤ ਸਿੰਘ ਰਾਜੂ, ਜਗਜੀਤ ਸਿੰਘ ਹੈਪੀ, ਸੁਖਦੇਵ ਸਿੰਘ, ਅਸ਼ੋਕ ਮਲਹੋਤਰਾ, ਤਰਨਜੀਤ ਸਿੰਘ ਦਸ਼ਮੇਸ਼ ਪੰਪ, ਦਵਿੰਦਰਪਾਲ ਸਿੰਘ ਪਾਲੀ ਪ੍ਰਧਾਨ ਕਰੀਮਪੁਰਾ ਬਾਜ਼ਾਰ, ਅਮਿਤ ਗੋਸਾਈੰ, ਤਰਨਜੀਤ ਸਿੰਘ ਸੰਨੀ, ਹਰਸ਼ਰਨ ਸਿੰਘ ਪਾਹਵਾ, ਪ੍ਰਭਜੋਤ ਸਿੰਘ ਗੋਰਾ, ਗੁਰਮਿੰਦਰ ਸਿੰਘ ਬੱਤਰਾ, ਕਸ਼ਿਸ਼ ਰੱਤੜਾ, ਚੇਤਨ ਬੱਤਰਾ, ਜਸਵਿੰਦਰ ਸਿੰਘ, ਹਰਪਾਲ ਸਿੰਘ ਕੋਹਲੀ, ਜਸਵਿੰਦਰ ਸਿੰਘ ਸ਼ੰਟੀ, ਕੰਵਲਜੀਤ ਸਿੰਘ ਸਿੱਬਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਗੋਪਾਲ ਨਗਰ ’ਚ 2 ਸਕੂਲੀ ਬੱਸਾਂ ਨੂੰ ਲੱਗੀ ਅੱਗ ਅਗਲੀ ਖ਼ਬਰ ਅਮਰਿੰਦਰ ਮਾਕਨ ਦੇ ਭਾਜਪਾ ’ਚ ਜਾਣ ਨਾਲ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ-ਸੰਜੀਵ ਦੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।