24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ’ਚ ਨਵੇਂ ਨਿਗਮ ਕਮਿਸ਼ਨਰ

ਅਜੀਤ ਡੈਸਕ 17-06-2026

ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਨਵੇਂ ਕਮਿਸ਼ਨਰ ੳਜਸਵੀ ਅਲੰਕਾਰ ਨੇ ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ਅਪਣਾ ਲਿਆ ਹੈ। ਅਹੁਦਾ ਸੰਭਾਲਣ ਦੇ ਅਗਲੇ ਦਿਨ ਮੰਗਲਵਾਰ ਸਵੇਰੇ ਉਹ ਖੁਦ ਮੈਦਾਨ ਵਿਚ ਉਤਰੇ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮਿਸ਼ਨ ਕਲੀਨ ਪੰਜਾਬ ਤਹਿਤ ਚੱਲ ਰਹੀ ਸਫ਼ਾਈ ਮੁਹਿੰਮ ਦੇ ਦੌਰਾਨ ਨਿਗਮ ਕਮਿਸ਼ਨਰ ਨੇ ਸਵੇਰੇ ਕਰੀਬ 7 ਵਜੇ ਸਮਰਾਲਾ ਚੌਕ ਤੋਂ ਆਪਣਾ ਨਿਰੀਖਣ ਸ਼ੁਰੂ ਕੀਤਾ। ਮੁੱਖ ਸੜਕਾਂ ਦੇ ਨਾਲ-ਨਾਲ ਉਹ ਨੇੜਲੇ ਰਿਹਾਇਸ਼ੀ ਇਲਾਕਿਆਂ ਵਿਚ ਵੀ ਪੁੱਜੇ ਅਤੇ ਜ਼ਮੀਨੀ ਹਾਲਾਤਾਂ ਦੀ ਜਾਂਚ ਕੀਤੀ। ਨਿਰੀਖਣ ਦੌਰਾਨ ਕਮਿਸ਼ਨਰ ਨੇ ਸਫ਼ਾਈ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਲਾਪ੍ਰਵਾਹੀ ਨਾ ਵਰਤਣ ਦੇ ਨਿਰਦੇਸ਼ ਦਿੱਤੇ। ਕਮਿਸ਼ਨਰ ਨੇ ਕਿਹਾ ਕਿ ਸਫ਼ਾਈ ਉਨ੍ਹਾਂ ਦੀਆਂ ਪਹਿਲੀਆਂ ਤਰਜੀਹਾਂ ਵਿਚ ਸ਼ਾਮਿਲ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਨਿਯਮਤ ਤੌਰ ‘ਤੇ ਮੈਦਾਨ ਵਿਚ ਰਹਿ ਕੇ ਕੰਮ ਦੀ ਨਿਗਰਾਨੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਲੋਕਾਂ ਤੋ ਫੀਡਬੈਕ ਲੈਣ ਅਤੇ ਜ਼ਮੀਨੀ ਪੱਧਰ ‘ਤੇ ਆ ਰਹੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਨੂੰ ਯਕੀਨੀ ਬਣਾਉਣ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਖੁੱਲ੍ਹੇ ਵਿਚ ਕੂੜਾ ਨਾ ਸੁੱਟਣ ਅਤੇ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਸੰਕੇਤ ਦਿੱਤਾ ਕਿ ਆਉਣ ਵਾਲ ਦਿਨਾਂ ਵਿਚ ਵੀ ਅਚਾਨਕ ਨਿਰੀਖਣ ਜਾਰੀ ਰਹਿਣਗੇ ਅਤੇ ਸ਼ਹਿਰ ਵਿਚ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

 

ਪਿਛਲੀ ਖ਼ਬਰ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ’ਚ ਪੁਲਿਸ ਮੁਲਾਜ਼ਮ ਸਮੇਤ ਜ਼ਖਮੀ ਅਗਲੀ ਖ਼ਬਰ ਗੁਰੂ ਬਾਜ਼ਾਰ ਬਾਬਾ ਬਕਾਲਾ ਸਾਹਿਬ ’ਚ ਮਾੜਾ ਮਟੀਰੀਅਲ ਲਾਉਣ ਦਾ ਮਾਮਲਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।