25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮਿਸ਼ਨ ਕਲੀਨ ਪੰਜਾਬ ਜਾਂ ਸਿਰਫ਼ ਖਾਨਾਪੂਰਤੀ?

ਅਜੀਤ ਡੈਸਕ 17-06-2026

ਲੁਧਿਆਣਾ, 16 ਜੂਨ ( ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਸ਼ਹਿਰ ਵਿਚ ਸਫ਼ਾਈ ਮੁਹਿੰਮ ਤਾਂ ਜੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ। ਇੱਥੋਂ ਤੱਕ ਕਿ ਨਿਗਮ ਕਮਿਸ਼ਨਰ ਖੁਦ ਮੈਦਾਨ ਵਿਚ ਉਤਰ ਕੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕਰ ਰਹੇ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਵੀ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਸਫ਼ਾਈ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ, ਪਰ ਨਿਗਮ ਦੀ ਇਹ ਮੁਹਿੰਮ ਜ਼ਮੀਨੀ ਪੱਧਰ ‘ਤੇ ਕਿੰਨੀ ਕਾਰਗਰ ਸਾਬਤ ਹੋ ਰਹੀ ਹੈ, ਇਸ ਦਾ ਅੰਦਾਜ਼ਾ ਜ਼ੋਨ ਏ ਦੇ ਅਧੀਨ ਆਉਂਦੀ ਘੰਟਾ ਘਰ ਰੋਡ ਦੀ ਹਾਲਤ ਦੇਖ ਕੇ ਲਗਾਇਆ ਜਾ ਸਕਦਾ ਹੈ। ਇੱਥੇ ਸੜਕ ਕਿਨਾਰੇ ਫੁੱਟਪਾਥਾਂ ‘ਤੇ ਗੰਦਗੀ ਪਈ ਹੈ, ਜੋ ਸਫ਼ਾਈ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਇਸ ਤੋਂ ਵੀ ਵੱਧ ਚਿੰਤਾ ਵਾਲੀ ਗੱਲ ਇਹ ਹੈ ਕਿ ਕਈ ਬੇਘਰ ਲੋਕਾਂ ਵਲੋਂ ਫੁੱਟਪਾਥਾਂ ‘ਤੇ ਕਬਜ਼ੇ ਕੀਤੇ ਹੋਏ ਹਨ ਅਤੇ ਉਥੇ ਹੀ ਲਗਾਤਾਰ ਗੰਦਗੀ ਫੈਲਾਈ ਜਾ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਨਿਗਮ ਦੇ ਉਚ ਅਧਿਕਾਰੀ ਰੋਜ਼ਾਨਾ ਇਸ ਰਸਤੇ ਤੋਂ ਲੰਘਦੇ ਹਨ, ਪਰ ਉਨ੍ਹਾਂ ਨੂੰ ਇਹ ਗੰਦਗੀ ਅਤੇ ਬੇਘਰ ਲੋਕਾਂ ਵਲੋਂ ਫੁੱਟਪਾਥਾਂ ‘ਤੇ ਕੀਤੇ ਕਬਜ਼ੇ ਨਜ਼ਰ ਨਹੀਂ ਆ ਰਹੇ ਹਨ। ਨਿਗਮ ਅਧਿਕਾਰੀਆਂ ਦੇ ਇਸ ਰਵੱਈਏ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਇਹ ਮੁਹਿੰਮ ਵੀ ਕਿਤੇ ਸਿਰਫ਼ ਖਾਨਾਪੂਰਤੀ ਤੱਕ ਹੀ ਸੀਮਤ ਨਾ ਰਹਿ ਜਾਵੇ। ਇਹ ਪਹਿਲੀ ਵਾਰ ਨਹੀਂ ਹੈ ਕਿ ਨਿਗਮ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ ਹੋਵੇ। ਇਸ ਤੋਂ ਪਹਿਲਾਂ ਵੀ ਕਈ ਮੁਹਿੰਮਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ, ਪਰ ਨਤੀਜੇ ਵਜੋਂ ਸ਼ਹਿਰ ਦੀ ਗੰਦਗੀ ਵਿਚ ਕੋਈ ਵੱਡਾ ਸੁਧਾਰ ਹੁੰਦਾ ਦਿਖਾਈ ਨਹੀਂ ਦਿੱਤਾ। ਹੁਣ ਸਵਾਲ ਇਹ ਹੈ ਕਿ ਨਵੇਂ ਨਿਗਮ ਕਮਿਸ਼ਨਰ ਇਸ ਗੰਭੀਰ ਸਮੱਸਿਆ ਵੱਲ ਖਾਸ ਧਿਆਨ ਦੇਣਗੇ ਜਾਂ ਫਿਰ ਨਿਗਮ ਵਲੋਂ ਚਲਾਈ ਜਾ ਰਹੀ ਇਹ ਮੁਹਿੰਮ ਵੀ ਖਾਨਾਪੂਰਤੀ ਤੱਕ ਹੀ ਸੀਮਤ ਰਹੇਗੀ।

ਪਿਛਲੀ ਖ਼ਬਰ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਮਾਨ ਸਰਕਾਰ ਨੇ ਆਪਣੇ 4 ਸਾਲ ਦੇ ਰਾਜ ਦੌਰਾਨ 65 ਹਜ਼ਾਰ ਦੇ ਕਰੀਬ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ-ਬੱਬਲੂ ਸਿੰਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।