ਭਾਮੀਆਂ ਕਲਾਂ/ਲੁਧਿਆਣਾ, 16 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਦੀ ਮੀਟਿੰਗ ਹੋਈ, ਜਿਸ ਵਿਚ ਕਾਂਗਰਸੀ ਵਰਕਰਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਆਪਣੀਆਂ ਸਮੱਸਿਆਵਾਂ ਦੱਸਦੇ ਹੋਏ ਕਿਹਾ ਕਿ ਸਰਕਾਰੇ ਦਰਬਾਰੇ ਕੰਮ ਕਰਵਾਉਣ ਲਈ ਵੱਡੀ ਸਮੱਸਿਆ ਆ ਰਹੀ ਹੈ ਅਤੇ ਕਿਸੇ ਵੀ ਸਰਕਾਰੀ ਵਿਭਾਗ ਵਿਚ ਕੋਈ ਕੰਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਕਿ ਭ੍ਰਿਸ਼ਟਾਚਾਰ ਨੂੰ ਲੈ ਕੇ ਸਰਕਾਰ ਵਲੋਂ ਵੱਡੇ ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਸਨ, ਪਰ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿਚ ਖੱਜਲ-ਖ਼ੁਆਰ ਹੋਣਾ ਪੈ ਰਿਹਾ ਹੈ। ਇਸ ਮੌਕੇ ਵਿਕਰਮ ਸਿੰਘ ਬਾਜਵਾ ਨੇ ਰੁਜ਼ਗਾਰ ਮੰਗ ਰਹੇ ਨੌਜਵਾਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਹੁਣ, ਜਦੋਂ ਪੰਜਾਬ ਦੇ ਬੇਰੁਜ਼ਗਾਰ ਨੌਕਰੀਆਂ ਮੰਗ ਰਹੇ ਹਨ ਤਾਂ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੰਡਾ ਤੰਤਰ ਨਾਲ ਬਹੁਤੀ ਦੇਰ ਸਰਕਾਰਾਂ ਨਹੀਂ ਚੱਲਦੀਆਂ ਹੁੰਦੀਆਂ, ਪਰ ਸਰਕਾਰ ਇਹ ਸਭ ਕੁੱਝ ਭੁੱਲ ਭਲਾ ਕੇ ਬੈਠੀ ਹੈ, ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਮਾਂ ਆਉਣ ‘ਤੇ ਪਾਈ ਪਾਈ ਦਾ ਹਿਸਾਬ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਸਾਹਨੇਵਾਲ ਤੋਂ ਕੌਂਸਲਰ ਅਵਤਾਰ ਸਿੰਘ ਚਾਹਲ, ਕੁਲਜੀਤ ਸਿੰਘ ਸੰਧੂ, ਸ਼ਮਸ਼ੇਰ ਸਿੰਘ ਸ਼ੇਰੀ ਆਦਿ ਹਾਜ਼ਰ ਸਨ।
ਹਲਕਾ ਸਾਹਨੇਵਾਲ ’ਚ ਕਾਂਗਰਸ ਦੇ ਹਲਕਾ ਇੰਚਾਰਜ ਬਾਜਵਾ ਦੀ ਅਗਵਾਈ ’ਚ ਹੋਈ ਕਾਂਗਰਸ ਦੀ ਮੀਟਿੰਗ
ਅਜੀਤ ਡੈਸਕ
17-06-2026