ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਯੂਨੀਅਨ ਦੇ ਇਕ ਵਫ਼ਦ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਿੰਪਲ ਮਦਾਨ ਨਾਲ ਮੁਲਾਕਾਤ ਕੀਤੀ। ਯੂਨੀਅਨ ਵਲੋਂ ਕੇਡਰ ਨਾਲ ਸਬੰਧਿਤ ਮੰਗਾਂ, ਡਰੱਗ ਸਰਵੇ, ਐਸ.ਆਈ.ਆਰ. ਅਤੇ ਗੈਰ ਵਿੱਦਿਅਕ ਕੰਮਾਂ ਕਾਰਨ ਅਧਿਆਪਕ ਵਰਗ ਨੂੰ ਆ ਰਹੀਆਂ ਮੁਸ਼ਿਕਲਾਂ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜਾਣੂ ਕਰਵਾਇਆ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦਾ ਮੁੱਖ ਕੰਮ ਵਿਦਿਆਰਥੀਆਂ ਨੂੰ ਪੜ੍ਹਾਉਣਾ ਹੈ, ਪਰ ਗੈਰ ਵਿੱਦਿਅਕ ਕੰਮਾਂ ਦਾ ਵਧਦਾ ਬੋਝ ਪੜ੍ਹਾਈ ਦੇ ਕੰਮ ਨੂੰ ਪ੍ਰਭਾਵਿਤ ਕਰ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਦਫ਼ਤਰੀ ਪੱਧਰ ‘ਤੇ ਅਧਿਆਪਕ ਵਰਗ ਦੇ ਕੰਮ ਪਹਿਲ ਦੇ ਆਧਾਰ ‘ਤੇ ਨਿਪਟਾਏ ਜਾਣਗੇ ਅਤੇ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ �ਖ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜਸਪਾਲ ਸਿੰਘ, ਦਵਿੰਦਰ ਸਿੰਘ ਗੁਰੂ, ਗਗਨਦੀਪ ਸਿੰਘ, ਅਭਿਸ਼ੇਕ ਕੁਮਾਰ ਅਤੇ ਦੀਪਕ ਕੁਮਾਰ ਵੀ ਮੌਜੂਦ ਸਨ।
ਲੈਕਚਰਾਰ ਕੇਡਰ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅੱਗੇ ਰੱਖੀਆਂ ਅਧਿਆਪਕਾਂ ਦੀਆਂ ਮੰਗਾਂ
ਅਜੀਤ ਡੈਸਕ
17-06-2026