ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਸਵੇਰੇ 4 ਵਜੇ ਤੋਂ ਦੁਪਹਿਰ 12.30 ਵਜੇ ਤੱਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਭਾਈ ਅਵਤਾਰ ਸਿੰਘ ਨੇ ਆਸਾ ਦੀ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਗਿਆਨੀ ਸੁਖਵਿੰਦਰ ਸਿੰਘ ਹੈਡ ਗ੍ਰੰਥੀ ਨੇ ਕਥਾ ਕਰਦਿਆਂ ਸੰਗਤਾਂ ਨੂੰ ਹਾੜ ਮਹੀਨੇ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਗੁਰਦੁਆਰਾ ਸਾਹਿਬ ਦੇ ਇਸਤਰੀ ਸਤਿਸੰਗ ਸਭਾ ਦੇ ਜੱਥੇ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜੱਥੇ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਜਗਜੀਤ ਸਿੰਘ, ਪ੍ਰਹਲਾਦ ਸਿੰਘ, ਪ੍ਰੀਤਮ ਸਿੰਘ, ਜਸਪ੍ਰੀਤ ਸਿੰਘ, ਗਿਆਨ ਸਿੰਘ, ਬੀਬੀ ਹਰਵਿੰਦਰ ਕੌਰ, ਹਰਪ੍ਰੀਤ ਕੌਰ, ਭੁਪਿੰਦਰ ਕੌਰ, ਜਸਵਿੰਦਰ ਕੌਰ ਅਤੇ ਸਰਵਨ ਸਿੰਘ ਆਦਿ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ
ਅਜੀਤ ਡੈਸਕ
17-06-2026