ਲੁਧਿਆਣਾ, 16 ਜੂਨ (ਜਤਿੰਦਰ ਭੰਬੀ)- ਇੰਟਕ ਦੇ ਪ੍ਰਧਾਨ ਸਵਰਨ ਸਿੰਘ ਤੇ ਸਾਥੀਆਂ ਨੇ ਮੰਗ ਕੀਤੀ ਕਿ ਹਰ ਰੋਜ਼ ਮਹਿੰਗਾਈ ਵਿਚ ਵਾਧਾ ਹੋ ਰਿਹਾ ਹੈ। ਮੁਲਾਜ਼ਮ ਤੇ ਲੋੜਵੰਦ ਪਰਿਵਾਰਾਂ ਨੂੰ ਆਪਣਾ ਪਾਲਣ ਪੋਸ਼ਣ ਕਰਨਾ �ਖਾ ਹੋ ਰਿਹਾ ਹੈ। ਇਸੇ ਤਰ੍ਹਾਂ ਹਰ ਚੀਜ਼ ਵਿਚ ਮਹਿੰਗਾਈ ਵਿਚ ਵਾਧਾ ਹੋ ਰਿਹਾ ਹੈ। ਡੀਜ਼ਲ ਦੇ ਰੇਟ ਵਧਣ ਕਾਰਨ ਕਿਸਾਨਾਂ ਨੂੰ ਝੋਨਾ ਲਗਾਉਣ ਵਿਚ ਦਿੱਕਤ ਆ ਰਹੀ ਹੈ। ਭਾਰਤ ਸਰਕਾਰ ਪੈਟਰੋਲ, ਡੀਜ਼ਲ ਤੇ ਐਲ.ਪੀ.ਜੀ. ਗੈਸ ਦੇ ਰੇਟਾਂ ਵਿਚ ਦਿਨੋਂ ਦਿਨ ਵਾਧਾ ਕਰ ਰਹੀ ਹੈ। ਇਸੇ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਦੇ ਰੇਟਾਂ ਨੂੰ ਘਟਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲੇ। ਇਸ ਮੌਕੇ ਗੁਰਦੀਪ ਸਿੰਘ, ਸਰਬਜੀਤ ਸਿੰਘ, ਚਰਨਜੀਤ ਚੰਨੀ, ਸੰਤੋਸ਼ ਮੋਰਿਆ, ਰਾਕੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।
ਮਹਿੰਗਾਈ ’ਚ ਕੀਤਾ ਵਾਧਾ ਵਾਪਸ ਲਵੇ ਕੇਂਦਰ ਸਰਕਾਰ-ਸਵਰਨ ਸਿੰਘ
ਅਜੀਤ ਡੈਸਕ
17-06-2026