27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਦਾ ਵੱਡਾ ਖੁਲਾਸਾ

ਅਜੀਤ ਡੈਸਕ 17-06-2026

ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਵਿਚ ਨਾਜਾਇਜ਼ ਤੌਰ ‘ਤੇ ਲੱਗ ਰਹੀਆਂ ਰੇਹੜੀਆਂ-ਫੜ੍ਹੀਆਂ ਨੂੰ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਲਗਾਤਾਰ ਸਵਾਲਾਂ ਦੇ ਘੇਰੇ ਵਿਚ ਹੈ। ਹੁਣ ਇਹ ਮਾਮਲਾ ਹੋਰ ਭਖ ਗਿਆ ਹੈ, ਕਿਉਂਕਿ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵਲੋਂ ਇਸ ਸਬੰਧੀ ਨਿਗਮ ਕਮਿਸ਼ਨਰ ਨੂੰ ਪੱਤਰ ਲਿਖ ਕੇ ਗੰਭੀਰ ਦੋਸ਼ ਲਗਾਏ ਗਏ ਹਨ। ਸੀਨੀਅਰ ਡਿਪਟੀ ਮੇਅਰ ਨੇ ਦਾਅਵਾ ਕੀਤਾ ਕਿ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਦੇ ਕੁੱਝ ਅਧਿਕਾਰੀਆਂ ਵਲੋਂ ਰੇਹੜੀ-ਫੜੀ ਵਾਲਿਆਂ ਤੋਂ ਕਥਿਤ ਤੌਰ ‘ਤੇ ਮਹੀਨਾ ਵਸੂਲਿਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਸ਼ਹਿਰ ਵਿਚ ਕਰੀਬ 30 ਹਜ਼ਾਰ ਰੇਹੜੀਆਂ-ਫੜੀਆਂ ਲੱਗਦੀਆਂ ਹਨ, ਪਰ ਪਰਚੀ ਕੱਟਣ ਦੇ ਨਾਂ ‘ਤੇ ਹਰ ਮਹੀਨੇ ਸਿਰਫ਼ 12 ਤੋਂ 13 ਲੱਖ ਰੁਪਏ ਹੀ ਨਿਗਮ ਦੇ ਖ਼ਜ਼ਾਨੇ ਵਿਚ ਜਮ੍ਹਾ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਬੰਧਿਤ ਅਧਿਕਾਰੀਆਂ ਵਲੋਂ ਰੇਹੜੀ-ਫੜੀ ਵਾਲਿਆਂ ਤੋਂ ਕਥਿਤ ਤੌਰ ‘ਤੇ ਮਹੀਨਾ ਲਿਆ ਜਾ ਰਿਹਾ ਹੈ, ਜਿਸ ਕਾਰਨ ਨਿਗਮ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਥਿਤ ਗੋਰਖ-ਧੰਦੇ ਕਾਰਨ ਸਰਕਾਰੀ ਆਮਦਨ ‘ਤੇ ਸਿੱਧਾ ਅਸਰ ਪੈ ਰਿਹਾ ਹੈ। ਸੀਨੀਅਰ ਡਿਪਟੀ ਮੇਅਰ ਨੇ ਨਿਗਮ ਕਮਿਸ਼ਨਰ ਤੋਂ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਤਹਿਬਾਜ਼ਾਰੀ ਸ਼ਾਖਾ ’ਚ 4 ਕਲਰਕ ਨਿਭਾਅ ਰਹੇ ਹਨ ਇੰਸਪੈਕਟਰਾਂ ਦੀ ਭੂਮਿਕਾ
ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਵਿਚ ਸਟਾਫ਼ ਦੀ ਤੈਨਾਤੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਮੌਜੂਦਾ ਸਮੇਂ ਵਿਚ ਨਿਗਮ ਕੋਲ ਤਹਿਬਾਜ਼ਾਰੀ ਸ਼ਾਖਾ ਵਿਚ ਕੇਵਲ 2 ਨਿਯਮਤ ਇੰਸਪੈਕਟਰ ਹਨ, ਜਦਕਿ 4 ਕਲਰਕ ਇੰਸਪੈਕਟਰਾਂ ਦੀ ਭੂਮਿਕਾ ਨਿਭਾ ਰਹੇ ਹਨ। ਇਸ ਪ੍ਰਬੰਧ ਨੇ ਵੀ ਸ਼ਾਖਾ ਦੀ ਕਾਰਗੁਜ਼ਾਰੀ ਅਤੇ ਪਾਰਦਰਸ਼ਤਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਦੇਖਣਾ ਹੋਵੇਗਾ ਕਿ ਨਵੇਂ ਨਿਗਮ ਕਮਿਸ਼ਨਰ ਇਸ ਸੰਵੇਦਨਸ਼ੀਲ ਮਾਮਲੇ ਵਿਚ ਕੀ ਰੁਖ ਅਪਣਾਉਂਦੇ ਹਨ ਅਤੇ ਕੀ ਕਥਿਤ ਵਸੂਲੀ ਦੇ ਇਸ ਜਾਲ ‘ਤੇ ਰੋਕ ਲੱਗ ਸਕੇਗੀ ਜਾ ਨਹੀਂ?

ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ 20 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸਿੰਘ ਸਾਹਿਬ ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਪੁੱਜਣ ਲਈ... ਅਗਲੀ ਖ਼ਬਰ ਟਾਂਕ ਕਸ਼ੱਤਰੀ ਸਭਾ ਵਲੋਂ ਹਰਜੀਤ ਸਿੰਘ ਬੱਬੂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।