14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸਰਕਾਰੀ ਦਫ਼ਤਰਾਂ ਸਮੇਤ ਰੇਲਵੇ ਲਾਈਨਾਂ ਨੂੰ ਉਡਾਉਣ ਦੀ ਧਮਕੀ ਸੰਬੰਧੀ ਆਈ ਮੇਲ ਦੇ ਮਾਮਲੇ ਦੀ ਪੁਲਿਸ ਨੇ ਕੀਤੀ ਜਾਂਚ ਸ਼ੁਰੂ

ਅਜੀਤ ਡੈਸਕ 18-06-2026

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ ਨਗਰ ਨਿਗਮ ਦਫ਼ਤਰ ਅਤੇ ਰੇਲਵੇ ਲਾਈਨਾਂ ਨੂੰ ਉਡਾਉਣ ਦੀ ਧਮਕੀ ਸਬੰਧੀ ਆਈ ਮੇਲ ਦੀ ਪੁਲਿਸ ਦੇ ਸਾਈਬਰ ਸੈੱਲ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਮੇਲ ਅੱਜ ਡਿਪਟੀ ਕਮਿਸ਼ਨਰ ਦੀ ਈਮੇਲ ਪਤੇ ‘ਤੇ ਆਈ ਦੱਸੀ ਜਾ ਰਹੀ ਹੈ, ਜਿਸ ਵਿਚ ਮੇਲ ਭੇਜਣ ਵਾਲੇ ਵਿਅਕਤੀ ਵਲੋਂ ਆਪਣੇ ਆਪ ਨੂੰ ਖ਼ਾਲਿਸਤਾਨ ਨੈਸ਼ਨਲ ਆਰਮੀ ਫੋਰਸ ਦਾ ਮੈਂਬਰ ਦੱਸਿਆ ਗਿਆ ਹੈ ਅਤੇ 18 ਤੋਂ 30 ਜੂਨ ਵਿਚਾਲੇ ਦਿੱਲੀ ਜਾਣ ਵਾਲੀਆਂ ਰੇਲ ਗੱਡੀਆਂ ਅਤੇ ਰੇਲ ਲਾਈਨਾਂ ਨੂੰ ਬੰਮ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਕਤ ਮੇਲ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਨਗਰ ਨਿਗਮ ਦਫ਼ਤਰ ਅਤੇ ਮੇਅਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਵੀ ਧਮਕੀ ਦਿੱਤੀ ਗਈ ਹੈ। ਮੇਲ ਆਉਣ ਤੋਂ ਬਾਅਦ ਅੱਜ ਪੁਲਿਸ ਮੁਲਾਜ਼ਮਾਂ ਵਲੋਂ ਵੱਖ-ਵੱਖ ਦਫ਼ਤਰਾਂ ਦੀ ਕੁੱਝ ਸਮਾਂ ਚੈਕਿੰਗ ਕੀਤੀ ਗਈ, ਪਰ ਉਥੇ ਕੁੱਝ ਨਹੀਂ ਮਿਲਿਆ। ਧਮਕੀ ਆਉਣ ਤੋਂ ਬਾਅਦ ਪੁਲਿਸ ਵਲੋਂ ਅੱਜ ਨਾ ਤਾਂ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਨਾ ਹੀ ਨਗਰ ਨਿਗਮ ਦੇ ਦਫ਼ਤਰਾਂ ਨੂੰ ਖ਼ਾਲੀ ਕਰਵਾਇਆ ਗਿਆ ਅਤੇ ਲੋਕਾਂ ਅਤੇ ਮੁਲਾਜ਼ਮਾਂ ਦੀ ਹਾਜ਼ਰੀ ਵਿਚ ਵੀ ਕੁੱਝ ਸਮਾਂ ਚੈਕਿੰਗ ਕਰਨ ਤੋਂ ਬਾਅਦ ਪੁਲਿਸ ਮੁਲਾਜ਼ਮ ਉਥੇ ਚਲੇ ਗਏ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮਾਮਲਾ ਸਾਈਬਰ ਸੈੱਲ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਸਾਈਬਰ ਸੈੱਲ ਦੇ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਹ ਮੇਲ ਕਿੱਥੋਂ ਆਈ ਹੈ।

ਪਿਛਲੀ ਖ਼ਬਰ ਸੜਕਾਂ ਪੁੱਟ ਕੇ ਭੁੱਲਿਆ ਨਗਰ ਨਿਗਮ ਅਗਲੀ ਖ਼ਬਰ ਵਿਸ਼ਵ ਸ਼ਾਂਤੀ ਲਈ ਨਿਕਲੀ ਧੰਮ ਯਾਤਰਾ ਦਾ ਲੁਧਿਆਣਾ ’ਚ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।