16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਡਾ. ਅੰਬੇਡਕਰ ਨਗਰ ‘ਚ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ ਕਾਰਨ ਦਹਿਸ਼ਤ ਫੈਲੀ, ਕਈ ਵਾਹਨਾਂ ਦੀ ਕੀਤੀ ਭੰਨਤੋੜ

ਅਜੀਤ ਡੈਸਕ 18-06-2026

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਡਾ. ਅੰਬੇਦਕਰ ਨਗਰ ਵਿਚ ਨੌਜਵਾਨਾਂ ਵਲੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਉਥੇ ਦਹਿਸ਼ਤ ਫੈਲ ਗਈ। ਇਨ੍ਹਾਂ ਹਮਲਾਵਰਾਂ ਵਲੋਂ ਕੁੱਝ ਵਾਹਨਾਂ ਦੀ ਭੰਨਤੋੜ ਵੀ ਕੀਤੀ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ ਡਾ. ਅੰਬੇਦਕਰ ਨਗਰ ਦੀ ਰਹਿਣ ਵਾਲੀ ਚੇਤਨਾ ਦੀ ਸ਼ਿਕਾਇਤ ‘ਤੇ ਮਾਧਵ ਚੌਧਰੀ, ਵਿਵੇਕ ਚੌਧਰੀ, ਗੌਰਵ, ਸੁਮਿਤ, ਸਾਹਿਲ, ਅਜੇ, ਸ਼ੰਕਰ, ਲੱਕੀ, ਬਿੱਲਾ, ਕ੍ਰਿਸ਼ਨ, ਸ਼ੁਭਮ ਉਰਫ਼ ਬੱਚੀ, ਸ਼ਾਮ, ਰੋਬਨ, ਸੈਮ ਅਤੇ ਅਜੇ ਉਰਫ਼ ਚੀਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਬੱਚਿਆਂ ਸਮੇਤ ਘਰ ਵਿਚ ਬੈਠੀ ਸੀ ਕਿ ਉਕਤ ਕਥਿਤ ਦੋਸ਼ੀ ਆਪਣੇ ਕੁੱਝ ਸਾਥੀਆਂ ਨਾਲ ਉਥੇ ਆਏ ਤੇ ਹੁੱਲੜਬਾਜ਼ੀ ਕਰਨ ਲੱਗ ਪਏ। ਕਥਿਤ ਦੋਸ਼ੀਆਂ ਨੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਉਨ੍ਹਾਂ ਦਾ ਸਾਮਾਨ ਪੂਰੀ ਤਰ੍ਹਾਂ ਨਾਲ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਘਰ ਦੇ ਬਾਹਰ ਖੜੇ ਵਾਹਨਾਂ ਦੀ ਵੀ ਇਹਨਾਂ ਵਲੋਂ ਭੰਨਤੋੜ ਕੀਤੀ ਗਈ। ਕਥਿਤ ਦੋਸ਼ੀਆਂ ਵਲੋਂ ਉਥੇ ਹਵਾ ਵਿਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਦਹਿਸ਼ਤ ਫੈਲ ਗਈ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ ਹਨ।

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਅਗਲੀ ਖ਼ਬਰ ਨਗਰ ਨਿਗਮ ਨੂੰ ਵੱਡਾ ਝਟਕਾ, ਕੋਰਟ ਵਲੋਂ 120 ਸਿਟੀ ਬੱਸਾਂ ਦੀ ਕੁਰਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।