ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਵਿੰਦਰ ਸਿੰਘ ਪੰਡੋਰੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ‘ਤੇ ਭਾਈ ਬਲਵਿੰਦਰ ਸਿੰਘ ਪੰਡੋਰੀ ਦੇ ਕੀਰਤਨੀ ਜਥੇ ਦੇ ਮੈਬਰਾਂ ਨੂੰ ਸਿਰੋਪਾ� ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ‘ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ,ਐਨ. ਪੀ ਸਿੰਘ ਕਥੂਰੀਆਂ, ਸੁਰਿੰਦਰਪਾਲ ਸਿੰਘ ਭੁਟੀਆਣੀ, ਦਾਨ ਸਿੰਘ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ
ਅਜੀਤ ਡੈਸਕ
18-06-2026