13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 21 ਨੂੰ ਪਹੁੰਚਣਗੇ ਲੁਧਿਆਣਾ

ਅਜੀਤ ਡੈਸਕ 20-06-2026

ਲੁਧਿਆਣਾ, 19 ਜੂਨ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 21 ਜੂਨ ਨੂੰ ਲੁਧਿਆਣਾ ਦੌਰੇ ‘ਤੇ ਪਹੁੰਚਣਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਆਗੂਆਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੌਰੇ ਦੌਰਾਨ ਨਿਤਿਨ ਨਬੀਨ ਦੁੱਗਰੀ ਰੋਡ ਸਥਿਤ ਭਾਜਪਾ ਦੇ ਨਵੇਂ ਜ਼ਿਲ੍ਹਾ ਦਫ਼ਤਰ ਦਾ ਰਸਮੀ ਉਦਘਾਟਨ ਕਰਨਗੇ। ਇਸ ਸਮਾਗਮ ਵਿਚ ਪਾਰਟੀ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਸ਼ਿਰਕਤ ਕਰਨਗੇ। ਇਸ ਤੋਂ ਬਾਅਦ ਮੰਡਲ ਪ੍ਰਭਾਰੀਆਂ ਅਤੇ ਸੀਨੀਅਰ ਸੰਗਠਨਾਤਮਕ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨਗੇ, ਜਿਸ ਵਿਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਭਵਿੱਖ ਦੀਆਂ ਰਣਨੀਤੀਆਂ ‘ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸ਼ਾਮ ਸਮੇਂ ਨਿਤਿਨ ਨਬੀਨ ਉਦਯੋਗਪਤੀਆਂ ਅਤੇ ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕਰਨਗੇ। ਭਾਜਪਾ ਆਗੂਆਂ ਦਾ ਮੰਨਣਾ ਹੈ ਕਿ ਕੌਮੀ ਪ੍ਰਧਾਨ ਦਾ ਇਹ ਦੌਰਾ ਲੁਧਿਆਣਾ ਵਿਚ ਪਾਰਟੀ ਦੇ ਸੰਗਠਨਾਤਮਕ ਵਿਸਥਾਰ ਨੂੰ ਹੋਰ ਰਫ਼ਤਾਰ ਦੇਵੇਗਾ।

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਸੰਬੰਧੀ ਰਾਜਨੀਤਿਕ ਪਾਰਟੀਆਂ ਨਾਲ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਮਾਂ ਬਗਲਾਮੁਖੀ ਧਾਮ ਵਿਖੇ ਮਹਾਂਯਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।