11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਟਰੱਕ ਪਾਰਕਿੰਗ ਨੂੰ ਲੈ ਕੇ ਦੋ ਧੜਿਆਂ ਵਿਚ ਹੋਈ ਲੜਾਈ ਦੌਰਾਨ ਗੋਲੀ ਚੱਲੀ

ਅਜੀਤ ਡੈਸਕ 22-06-2026

ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਵਿਚ ਪੈਂਦੇ ਇਲਾਕੇ ਡਾਕਟਰ ਅੰਬੇਦਕਰ ਨਗਰ ਵਿਚ ਟਰੱਕ ਪਾਰਕਿੰਗ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਉਥੇ ਦਹਿਸ਼ਤ ਫੈਲ ਗਈ। ਹਾਲਾਂਕਿ ਪੁਲਿਸ ਵਲੋਂ ਗੋਲੀ ਚੱਲਣ ਦੀ ਘਟਨਾ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਦੇਰ ਰਾਤ ਹੋਈ ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਪਰ ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਉਸ ਵਕਤ ਵਾਪਰੀ, ਜਦੋਂ ਮੁਹੱਲੇ ਵਿਚ ਇਕ ਟਰੱਕ ਚਾਲਕ ਵਲੋਂ ਆਪਣਾ ਟਰੱਕ ਉਥੇ ਖ਼ਾਲੀ ਪਲਾਟ ਵਿਚ ਖੜ੍ਹਾ ਕਰ ਦਿੱਤਾ, ਜਿੱਥੇ ਕਿ ਅਕਸਰ ਕਰਦਾ ਸੀ। ਮੁਹੱਲੇ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਵਲੋਂ ਇਸ ਦਾ ਵਿਰੋਧ ਕੀਤਾ ਤਾਂ ਉਸ ਨੇ ਉਥੋਂ ਟਰੱਕ ਹਟਾ ਲਿਆ। ਇਸ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਆਪਸ ਵਿਚ ਲੜਾਈ ਸ਼ੁਰੂ ਹੋ ਗਈ। ਲੜਾਈ ਦੌਰਾਨ ਪਥਰਾਅ ਕੀਤਾ ਤੇ ਆਮ ਆਦਮੀ ਪਾਰਟੀ ਦੇ ਆਗੂ ਉਪਰ ਗੋਲੀ ਚਲਾਉਣ ਦੇ ਵੀ ਦੋਸ਼ ਲੱਗੇ ਹਨ। ਗੋਲੀ ਉਥੇ ਖੜ੍ਹੇ ਇਕ ਬੱਚੇ ਨੂੰ ਛੂਹ ਕੇ ਲੰਘ ਗਈ। ਇਸ ਘਟਨਾ ਕਾਰਨ ਇਲਾਕੇ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵਲੋਂ ਲੁਧਿਆਣਾ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ 3 ਪੰਜਾਬ ਗਰਲਜ਼ ਬਟਾਲੀਅਨ ਐਨ. ਸੀ. ਸੀ. ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।