11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਕਾਰੋਬਾਰੀ ਤੇ ਨੌਜਵਾਨ ਆਗੂ ਪਾਸੋਂ ਗੈਂਗਸਟਰਾਂ ਨੇ ਕੀਤੀ ਫਿਰੌਤੀ ਦੀ ਮੰਗ

ਅਜੀਤ ਡੈਸਕ 22-06-2026

ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਾਰੋਬਾਰੀ ਤੇ ਨੌਜਵਾਨ ਆਗੂ ਹਰਸ਼ਦੀਪ ਸਿੰਘ ਉਰਫ਼ ਸੈਮੀ �ਬਰਾਏ ਪਾਸੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ ਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਪੁਲਿਸ ਵਲੋਂ ਇਸ ਮਾਮਲੇ ਵਿਚ ਸੈਮੀ �ਬਰਾਏ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਉਨ੍ਹਾਂ ਨੂੰ ਵੱਖ-ਵੱਖ ਨੰਬਰਾਂ ਤੋਂ ਕਾਲ ਆ ਰਹੀਆਂ ਹਨ, ਜਿਸ ਵਿਚ ਕਾਲ ਕਰਨ ਵਾਲੇ ਵਿਅਕਤੀਆਂ ਵਲੋਂ ਆਪਣੇ ਆਪ ਨੂੰ ਗੈਂਗਸਟਰ ਦੱਸਿਆ ਜਾ ਰਿਹਾ ਹੈ ਅਤੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਸੈਮੀ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਪਿਛਲੀ ਖ਼ਬਰ ਵਿਆਹੁਤਾ ਨਾਲ ਜਬਰ ਜਨਾਹ ਤੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵਿਸ਼ਵ ਯੋਗ ਦਿਵਸ ਮੌਕੇ ਡਿਵਾਈਨ ਯੋਗਾ ਸਟੂਡੀਓ� ਵਲੋਂ ਮੁਫ਼ਤ ਯੋਗਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।