11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਬਾਬਾ ਬੰਦਾ ਸਿੰਘ ਬਹਾਦਰ ਦਾ 310ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਸ਼ਰਧਾ ਸਹਿਤ ਮਨਾਇਆ

ਅਜੀਤ ਡੈਸਕ 22-06-2026


ਡਾਬਾ/ਲੁਹਾਰਾ, 21 ਜੂਨ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਗੁਰੂ ਨਾਨਕ ਨਗਰ ਡਾਬਾ ਲੁਹਾਰਾ ਰੋਡ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਮਹਾਨ ਯੋਧੇ ਜਰਨੈਲ, ਕਿਸਾਨੀ ਦੇ ਮੁਕਤੀਦਾਤਾ, ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 310ਵਾਂ ਸ਼ਹੀਦੀ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਤੇ ਗੁਰਦੁਆਰਾ ਕਮੇਟੀ ਵਲੋਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਖਜ਼ਾਨ ਸਿੰਘ ਦੀ ਸਰਪ੍ਰਸਤੀ ਹੇਠ ਸੁਖਮਣੀ ਸਾਹਿਬ ਦੇ ਪਾਠ, ਉਪਰੰਤ ਗਿਆਨੀ ਬਲਦੇਵ ਸਿੰਘ ਰਕਬਾ ਦੇ ਢਾਡੀ ਜਥੇ ਨੇ ਮਹਾਨ ਯੋਧੇ ਦੀਆਂ ਵਾਰਾਂ ਗਾ ਕੇ ਅਤੇ ਗੌਰਵਮਈ ਇਤਿਹਾਸ ‘ਤੇ ਰੌਸ਼ਨੀ ਪਾਉਂਦੇ ਹੋਏ ਸਤਿਕਾਰ ਨਾਲ ਮਨਾਇਆ। ਇਸ ਸਮੇਂ ਸਰਪੰਚ ਰਣਜੀਤ ਸਿੰਘ ਵਾਈਸ ਪ੍ਰਧਾਨ ਫਾਊਂਡੇਸ਼ਨ ਨੂੰ ਬਾਵਾ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਇਸ ਸਮੇਂ ਕਰਮਜੀਤ ਕੌਰ ਢਿੱਲੋਂ, ਬੀਬੀ ਸੋਨੀਆ ਅਰੋੜਾ, ਗੁਰਨਾਮ ਸਿੰਘ ਕਲੇਰ, ਵਰਿੰਦਰ ਭੱਲਾ, ਬਲਜੀਤ ਮਾਲੜਾ, ਅਮਿਤ ਕੁਮਾਰ, ਮੋਹਨ ਸਿੰਘ, ਗ੍ਰੰਥੀ ਲਖਵਿੰਦਰ ਸਿੰਘ, ਖ਼ਜ਼ਾਨਚੀ ਪਰਗਟ ਸਿੰਘ, ਜੱਸਾ ਸਿੰਘ, ਕੈਪਟਨ ਬਲਦੇਵ ਸਿੰਘ, ਗੱਬਰ ਸਿੰਘ, ਮਹਿੰਦਰ ਸਿੰਘ, ਰਮਨਜੋਤ ਸਿੰਘ ਕੈਨੇਡਾ, ਤੇਜਾ ਸਿੰਘ ਹੰਬੜਾਂ ਪ੍ਰਧਾਨ ਫਾਊਂਡੇਸ਼ਨ ਲੁਧਿਆਣਾ, ਗੁਰਬਖ਼ਸ਼ ਸਿੰਘ ਬਾਠ ਸਕੱਤਰ ਫਾਊਂਡੇਸ਼ਨ, ਜੰਗ ਸਿੰਘ, ਲਖਵੀਰ ਸਿੰਘ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਸਮੇਂ ਬਾਵਾ ਤੇ ਖਜ਼ਾਨ ਸਿੰਘ ਨੇ ਕਿਹਾ ਕਿ ਮਹਾਨ ਯੋਧੇ, ਜਰਨੈਲ, ਸੂਰਬੀਰ ਸਮੁੱਚੀ ਮਨੁੱਖਤਾ ਲਈ ਹੱਕ ਸੱਚ ਦੀ ਲੜਾਈ ਲੜਦੇ ਹਨ। ਬਾਵਾ ਨੇ ਦੱਸਿਆ ਕਿ ਸੋਲਨ (ਹਿਮਾਚਲ) ਵਿਖੇ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਵਾਈਸ ਪ੍ਰਧਾਨ ਉਮਰਾ� ਸਿੰਘ ਵਲੋਂ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕੀਤਾ, ਜਿਸ ‘ਚ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ ਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ‘ਤੇ ਰੌਸ਼ਨੀ ਪਾਈ।

ਪਿਛਲੀ ਖ਼ਬਰ ਲੁਧਿਆਣਾ ਵਿਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ-ਡਿਪਟੀ... ਅਗਲੀ ਖ਼ਬਰ ਵਿਆਹੁਤਾ ਨਾਲ ਜਬਰ ਜਨਾਹ ਤੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।