10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਕੌਂਸਲਰ ਦੇ ਪਤੀ ਬੋਪਾਰਾਏ ਨੇ ਸੁਣੀਆਂ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ

ਅਜੀਤ ਡੈਸਕ 22-06-2026


ਢੰਡਾਰੀ ਕਲਾਂ/ਲੁਧਿਆਣਾ, 21 ਜੂਨ (ਜਸਵੀਰ ਸਿੰਘ ਬੰਗਾ)-ਵਾਰਡ ਨੰਬਰ 25 ਢੰਡਾਰੀ ਖੁਰਦ ਤੋਂ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਵਾਰਡ ਵਾਸੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਬੋਪਾਰਾਏ ਨੇ ਦੱਸਿਆ ਕਿ ਵਾਰਡ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਤੋਂ ਬਾਅਦ ਵਾਰਡ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਦੱਸਿਆ ਕਿ ਵਾਰਡ ਵਿਚ ਗਲੀਆਂ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਜ਼ਿਆਦਾਤਰ ਗਲੀਆਂ ਬਣ ਕੇ ਤਿਆਰ ਹੋ ਚੁੱਕੀਆਂ ਹਨ। ਸੀਵਰੇਜ ਪਾਈਪਾਂ ਪਾਉਣ ਦਾ ਕੰਮ ਵੀ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਵਾਰਡ ਵਿਚ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਰਾਤ ਸਮੇਂ ਆਉਣ ਜਾਣ ‘ਚ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਢੰਡਾਰੀ ਖੁਰਦ ਦੀ ਸ਼ਮਸ਼ਾਨਘਾਟ ‘ਚ ਟਿਊਬਵੈੱਲ ਲਗਾਉਣ ਦਾ ਕੰਮ ਚੱਲ ਰਿਹਾ ਹੈ, ਜੋ ਜਲਦ ਮੁਕੰਮਲ ਹੋ ਜਾਵੇਗਾ। ਬੱਚਿਆਂ ਦੇ ਪੜ੍ਹਨ ਲਿਖਣ ਲਈ ਲਾਇਬ੍ਰੇਰੀ ਤਿਆਰ ਕੀਤੀ ਗਈ ਹੈ। ਬੋਪਾਰਾਏ ਨੇ ਦੱਸਿਆ ਕਿ ਹੋਰ ਵੀ ਅਜਿਹੇ ਕਈ ਵਿਕਾਸ ਦੇ ਕੰਮ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਵਾਰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਪਿਛਲੀ ਖ਼ਬਰ ਬ੍ਰਿਗੇਡੀਅਰ ਪਰਮਜੀਤ ਚੀਮਾ ਵਲੋਂ 19 ਪੰਜਾਬ ਬਟਾਲੀਅਨ ਐੱਨ.ਸੀ.ਸੀ. ਦੇ ਚੱਲ ਰਹੇ ਸੀ.ਏ.ਟੀ.ਸੀ.-60 ਦਾ ਦੌਰਾ ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਦੇ ਪੱਖੋਵਾਲ ਸਰਕਲ ਵਲੋਂ ਲਗਾਇਆ ਗੁਰਮਤਿ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।