06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 23-06-2026
ਲੁਧਿਆਣਾ, 22 ਜੂਨ (ਭੁਪਿੰਦਰ ਸਿੰਘ ਬੈਂਸ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਸੀ.ਪੀ.ਆਈ., ਆਰ.ਐਮ.ਪੀ.ਆਈ., ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ, ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ਦੇ ਲੁਧਿਆਣਾ ਜ਼ਿਲ੍ਹੇ ਦੇ ਕਾਰਕੁੰਨ ਅਤੇ ਆਗੂ ਵੱਡੀ ਗਿਣਤੀ ਵਿਚ ਨਵੀਂ ਕਚਹਿਰੀ ਦੇ ਬਾਹਰ ਕੀਤੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋ ਘੱਟ ਗਿਣਤੀਆਂ, ਅਨੁਸੂਚਿਤ ਜਾਤੀਆਂ, ਪੱਤਰਕਾਰਾਂ ਤੇ ਸਮਾਜ ਦੇ ਹੋਰ ਵੱਖ-ਵੱਖ ਵਰਗ, ਜੋ ਆਪਣੀ ਹੱਕ ਸੱਚ ਦੀ ਲੜਾਈ ਲੜ ਰਹੇ ਹਨ, ’ਤੇ ਜ਼ੁਲਮ ਢਾਇਆ ਜਾ ਰਿਹਾ ਹੈ। ਬਹੁਤਿਆਂ ਨੂੰ ਅਰਬਨ ਨਕਸਲ ਕਹਿ ਕੇ ਬਿਨਾਂ ਮੁਕੱਦਮਾ ਚਲਾਇਆਂ ਸਾਲਾਂ ਤੱਕ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਵਿਚ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ ਅਤੇ ਨਿਆਂ ਪਾਲਿਕਾ ਸਮੇਤ ਸੰਵਿਧਾਨਕ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਨੀਤੀਆਂ ਨਾਲ ਦੁਨੀਆ ਵਿਚ ਭਾਰਤ ਦੀ ਸਾਖ ਨੂੰ ਝਟਕਾ ਲੱਗਿਆ ਹੈ। ਆਗੂਆਂ ਨੇ ਐਲਾਨ ਕੀਤਾ ਕਿ ਮੋਦੀ ਸਰਕਾਰ ਦੀਆਂ ਕਥਿਤ ਫਾਸ਼ੀ ਨੀਤੀਆਂ ਦਾ ਵਿਰੋਧ ਕਰਨ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਕੈਬਨਿਟ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਨੀਟ ਪੇਪਰ ਘਪਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦੀ ਮੰਗ ਵੀ ਕੀਤੀ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਜੇਲ੍ਹ ਭੇਜਣ ਦੀ ਮੰਗ ਕੀਤੀ। ਇਸ ਮੌਕੇ ਰਮੇਸ਼ ਰਤਨ, ਡਾ. ਰਜਿੰਦਰ ਸਿੰਘ, ਰਘਬੀਰ ਸਿੰਘ, ਡਾ. ਗੁਰਚਰਨ ਸਿੰਘ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਪੈਨਸ਼ਨ ਫੰਡ ਰੈਗੂਲੇਟਰੀ ਅਤੇ ਡਿਵੈਲਪਮੈਂਟ ਅਥਾਰਿਟੀ ਵਲੋਂ ਨੈਸ਼ਨਲ ਪੈਨਸ਼ਨ ਸਿਸਟਮ ਪਹੁੰਚ ਪ੍ਰੋਗਰਾਮ ਭਲਕੇ ਲੁਧਿਆਣਾ ਵਿਖੇ ਹ... ਅਗਲੀ ਖ਼ਬਰ ਸਾਬਕਾ ਸੰਸਦ ਮੈਂਬਰ ਆਲੀਵਾਲ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।