06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪੈਨਸ਼ਨ ਫੰਡ ਰੈਗੂਲੇਟਰੀ ਅਤੇ ਡਿਵੈਲਪਮੈਂਟ ਅਥਾਰਿਟੀ ਵਲੋਂ ਨੈਸ਼ਨਲ ਪੈਨਸ਼ਨ ਸਿਸਟਮ ਪਹੁੰਚ ਪ੍ਰੋਗਰਾਮ ਭਲਕੇ ਲੁਧਿਆਣਾ ਵਿਖੇ ਹੋਵੇਗਾ-ਕੰਗ

ਅਜੀਤ ਡੈਸਕ 23-06-2026
ਲੁਧਿਆਣਾ, 22 ਜੂਨ (ਡਾ. ਤਰਲੋਚਨ ਸਿੰਘ)-ਐਲ.ਡੀ.ਐੱਮ. ਲੁਧਿਆਣਾ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਖੇਤੀਬਾੜੀ ਸਹਾਇਕ ਧੰਦਿਆਂ ਅਤੇ ਪੇਂਡੂ ਖੇਤਰ ਆਧਾਰਿਤ ਛੋਟੇ ਕਾਰੋਬਾਰੀਆਂ ਵਿਚ ਨੈਸ਼ਨਲ ਪੈਨਸ਼ਨ ਸਿਸਟਮ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਹ ਪ੍ਰੋਗਰਾਮ ਲੀਡ ਜ਼ਿਲ੍ਹਾ ਬੈਂਕ, ਪੰਜਾਬ ਐਂਡ ਸਿੰਧ ਬੈਂਕ ਖੇਤਰੀ ਦਫ਼ਤਰ ਵਲੋਂ ਲੁਧਿਆਣਾ ਵਿਚ 24 ਜੂਨ ਨੂੰ ਕਰਵਾਇਆ ਜਾਵੇਗਾ, ਜਿਸ ਵਿਚ ਰਾਜ ਪੱਧਰੀ ਬੈਂਕਰਜ਼ ਕਮੇਟੀ, ਪੰਜਾਬ, ਐੱਸ.ਐੱਲ.ਬੀ.ਸੀ, ਪੰਜਾਬ ਸਹਿਯੋਗ ਦੇ ਰਹੀ ਹੈ। ਇਸ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕਰਨ ਲਈ ਅੱਜ ਸਾਰੇ ਬੈਂਕਾਂ ਦੇ ਜ਼ਿਲ੍ਹਾ ਨੁਮਾਇੰਦਿਆਂ ਅਤੇ ਬਾਕੀ ਸੰਬੰਧਿਤ ਵਿਭਾਗਾਂ ਨਾਲ ਐਲ.ਡੀ.ਐੱਮ. ਲੁਧਿਆਣਾ ਗੁਰਦੀਪ ਸਿੰਘ ਕੰਗ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਬੈਂਕਾਂ ਦੇ ਜ਼ਿਲ੍ਹਾ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ ਆਪਣੇ ਵਿਚਾਰ ਪੇਸ਼ ਕੀਤੇ।
ਪਿਛਲੀ ਖ਼ਬਰ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਗੁਆਂਢੀ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।