09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਾਜਾਇਜ਼ ਉਸਾਰੀਆਂ ’ਤੇ ਚੱਲਿਆ ਨਿਗਮ ਦਾ ਡੰਡਾ

ਅਜੀਤ ਡੈਸਕ 27-06-2026
ਲੁਧਿਆਣਾ, 26 ਜੂਨ (ਭੁਪਿੰਦਰ ਸਿੰਘ ਬੈਂਸ)-ਨਾਜਾਇਜ਼ ਉਸਾਰੀਆਂ ਖਿਲਾਫ ਸਖਤ ਰੁਖ ਅਪਣਾਉਂਦੇ ਹੋਏ, ਨਗਰ ਨਿਗਮ ਨੇ ਸ਼ਹਿਰ ਭਰ ਵਿਚ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ ਤੇ ਨਿਗਮ ਦੀ ਬਿਲਡਿੰਗ ਬ੍ਰਾਂਚ ਨੇ ਪਿਛਲੇ 5 ਦਿਨਾਂ ਦੌਰਾਨ 61 ਗੈਰ ਕਾਨੂੰਨੀ ਇਮਾਰਤਾਂ ਦੇ ਚਲਾਨ ਜਾਰੀ ਕੀਤੇ ਹਨ, ਜਿਸ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਚ ਹੜਕੰਪ ਮੱਚ ਗਿਆ ਹੈ। ਇਹ ਮੁਹਿੰਮ ਸੰਯੁਕਤ ਕਮਿਸ਼ਨਰ ਕਮ ਮੁੱਖੀ ਬਿਲਡਿੰਗ ਬ੍ਰਾਂਚ ਤਪਨ ਭਨੋਟ ਦੀ ਦੇਖ-ਰੇਖ ਹੇਠ ਚਲਾਈ ਜਾ ਰਹੀ ਹੈ। ਨਗਰ ਨਿਗਮ ਦੇ ਚਾਰਾਂ ਜੋਨਾਂ ਵਿਚ ਬਣ ਰਹੀਆਂ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਇਮਾਰਤਾਂ ਦੀ ਜਾਂਚ ਦੌਰਾਨ ਬਿਲਡਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਪਹਿਲਾਂ ਜਾਰੀ ਕੀਤੇ ਗਏ ਬਕਾਇਆ ਚਲਾਨਾਂ ਦੀ ਵਸੂਲੀ ਨੂੰ ਵੀ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਮਿਸ਼ਨਰ ਓਜਸਵੀ ਅਲੰਕਾਰ ਨੇ ਸਪੱਸ਼ਟ ਕੀਤਾ ਕਿ ਨਾਜਾਇਜ਼ ਉਸਾਰੀਆਂ ਅਤੇ ਬਕਾਇਆ ਰਕਮ ਦੀ ਵਸੂਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਰੋਜ਼ਾਨਾ ਮੈਦਾਨ ਵਿਚ ਉਤਰਕੇ ਆਪਣੇ-ਆਪਣੇ ਇਲਾਕਿਆਂ ਵਿਚ ਨਿਯਮਤ ਨਿਗਰਾਨੀ ਕਰਨ ਲਈ ਕਿਹਾ ਹੈ। ਨਾਲ ਹੀ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਨਗਰ ਨਿਗਮ ਤੋਂ ਬਿਲਡਿੰਗ ਪਲਾਨ, ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇ। ਨਹੀਂ ਤਾਂ ਨਿਯਮ ਤੋੜਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ॥
ਪਿਛਲੀ ਖ਼ਬਰ ਇਸਾਈ ਭਾਈਚਾਰੇ ਨੂੰ ਇਨਸਾਫ਼ ਨਾ ਮਿਲਿਆ ਤਾਂ ਸੂਬਾ ਪੱਧਰੀ ਸੰਘਰਸ਼ ਕੀਤਾ ਜਾਵੇਗਾ-ਦੂਆ ਅਗਲੀ ਖ਼ਬਰ ਨਗਰ ਨਿਗਮ ਦੇ ਵਿਕਾਸ ਦੇ ਦਾਅਵੇ ਫ਼ੇਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।