08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨੂਰ ਮੁਹੰਮਦ ਮੌਲਵੀ ਮੇਲੇ ’ਤੇ ਕਾਂਗਰਸ ਦੇ ਹਲਕਾ ਇੰਚਾਰਜ ਬਾਜਵਾ ਨੇ ਭਰੀ ਹਾਜ਼ਰੀ

ਅਜੀਤ ਡੈਸਕ 27-06-2026
ਭਾਮੀਆਂ ਕਲਾਂ, 26 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮਾਂਗਟਾਂ ਵਿਖੇ ਨੂਰ ਮੁਹੰਮਦ ਮੌਲਵੀ ਦੇ ਸਾਲਾਨਾ ਮੇਲੇ ’ਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਆਪਣੇ ਸਾਥੀਆਂ ਸਮੇਤ ਮੇਲੇ ਵਿਚ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਮੇਲੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਪੈਗ਼ੰਬਰਾਂ ਦੀ ਧਰਤੀ ਹੈ, ਜਿੱਥੇ ਇਹਨਾਂ ਪੀਰਾਂ ਫ਼ਕੀਰਾਂ ਦੀ ਰਹਿਮਤ ਸਦਕਾ ਆਪਸੀ ਭਾਈਚਾਰਕ ਸਾਂਝ ਅੱਜ ਵੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਮੇਲੇ ਸਾਨੂੰ ਆਪਸੀ ਭਾਈਚਾਰਕ ਸਾਂਝ ਅਤੇ ਮਿਲ ਵਰਤ ਕੇ ਰਹਿਣ ਦਾ ਸੁਨੇਹਾ ਦਿੰਦੇ ਹਨ। ਮੇਲੇ ਦੇ ਪ੍ਰਬੰਧਕਾਂ ਨੇ ਵਿਕਰਮ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਮੇਲੇ ਦੇ ਮੁੱਖ ਪ੍ਰਬੰਧਕ ਮਨਜੀਤ ਸਿੰਘ ਗਿੱਲ, ਅਵਤਾਰ ਸਿੰਘ ਤਾਰੀ, ਸਾਬਕਾ ਸਰਪੰਚ ਸੁਖਦੇਵ ਸਿੰਘ, ਪਲਵਿੰਦਰ ਸਿੰਘ ਗਿੱਲ, ਹਰਚੰਦ ਸਿੰਘ ਮਾਂਗਟ, ਮਾਸਟਰ ਕੇਵਲ ਸਿੰਘ, ਜਸਵੀਰ ਸਿੰਘ ਮੈਂਬਰ ਪੰਚਾਇਤ, ਰਜੇਸ਼ ਕੁਮਾਰ ਖੰਨਾ, ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਕਾਲੂ ਮਾਂਗਟ ਸਮੇਤ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਆਪਣੀ ਸਾਈਟ ਨੂੰ ਸਮੇਂ ਦਾ ਹਾਣੀ ਬਣਾਵੇ-ਆਜ਼ਾਦ ਅਗਲੀ ਖ਼ਬਰ 3 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ., ਲੁਧਿਆਣਾ ਦੀ ਹੋਣਹਾਰ ਐਨ.ਸੀ.ਸੀ. ਕੈਡੇਟ ਯੂ.ਓ. ਆਭਾ ਦੇ ਅਕਾਲ ਚਲਾਣੇ ’ਤੇ ਡੂੰਘੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।