08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਤਨਾਮ ਸਿੰਘ ਧੀਮਾਨ ਬਣੇ ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ

ਅਜੀਤ ਡੈਸਕ 27-06-2026
ਲੁਧਿਆਣਾ, 26 ਜੂਨ (ਜਤਿੰਦਰ ਭੰਬੀ)-ਪੰਜਾਬ ਯੂਥ ਕਾਂਗਰਸ ਵਲੋਂ ਸਤਨਾਮ ਸਿੰਘ ਧੀਮਾਨ ਨੂੰ ਜ਼ਿਲ੍ਹਾ ਲੁਧਿਆਣਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ‘ਤੇ ਉਨ੍ਹਾਂ ਨੇ ਪੰਜਾਬ ਯੂਥ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ, ਪਾਰਟੀ ਹਾਈਕਮਾਨ ਅਤੇ ਜ਼ਿਲ੍ਹਾ ਲੁਧਿਆਣਾ ਦੇ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਧੀਮਾਨ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਨੇ ਜੋ ਭਰੋਸਾ ਉਨ੍ਹਾਂ ਉਤੇ ਪ੍ਰਗਟਾਇਆ ਹੈ, ਉਹ ਉਸ ‘ਤੇ ਪੂਰਾ ਉਤਰਣ ਲਈ ਨੌਜਵਾਨਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਉਨ੍ਹਾਂ ਨੇ ਹਲਕਾ ਆਤਮ ਨਗਰ ਦੇ ਸਮੂਹ ਵਾਸੀਆਂ ਅਤੇ ਰਾਮਗੜ੍ਹੀਆ ਭਾਈਚਾਰੇ ਤੋਂ ਇਲਾਵਾ ਆਪਣੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣਗੇ, ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਲਈ ਸਰਗਰਮੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਸੀਸੂ ਸੋਨਾਲੀਕਾ ਗਰੁੱਪ ਦੇ ਐਮ.ਐਸ.ਐਮ.ਈਜ਼. ਲਈ ਵੈਂਡਰ ਡਿਵੈਲਪਮੈਂਟ ਪ੍ਰੋਗਰਾਮ ਦੀ ਮੇਜ਼ਬਾਨੀ ਕਰੇਗਾ-ਆਹੂਜਾ, ਸੇਠੀ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਆਪਣੀ ਸਾਈਟ ਨੂੰ ਸਮੇਂ ਦਾ ਹਾਣੀ ਬਣਾਵੇ-ਆਜ਼ਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।