08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸਾਲਾਨਾ ਸਮਾਗਮ ਕੱਲ੍ਹ ਤੋਂ

ਅਜੀਤ ਡੈਸਕ 27-06-2026
ਇਆਲੀ/ਥਰੀਕੇ, 26 ਜੂਨ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਇਤਿਹਾਸਿਕ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ 28 ਜੂਨ ਤੋਂ 30 ਜੂਨ ਤੱਕ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਵਾਸੀਆਂ, ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਬਾਬਾ ਨਰਿੰਦਰ ਸਿੰਘ ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਸ ਸਾਲਾਨਾ ਸਮਾਗਮ ਨੂੰ ਸਮਰਪਿਤ ਅਖੰਡ ਪਾਠ ਦੀ ਆਰੰਭਤਾ 28 ਜੂਨ ਦਿਨ ਐਤਵਾਰ ਨੂੰ ਹੋਵੇਗੀ। 29 ਜੂਨ ਦਿਨ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। 30 ਜੂਨ ਨੂੰ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਮੌਕੇ ਜਿੱਥੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ, ਉੱਥੇ ਹੀ ਇਕਾਈ ਹਸਪਤਾਲ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ’ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਪੁਲਿਸ ਜ਼ਿਲ੍ਹਾ ਖੰਨਾ ਰਿਹਾ ਪੰਜਾਬ ’ਚੋਂ ਅੱਵਲ ਅਗਲੀ ਖ਼ਬਰ ਸੀਸੂ ਸੋਨਾਲੀਕਾ ਗਰੁੱਪ ਦੇ ਐਮ.ਐਸ.ਐਮ.ਈਜ਼. ਲਈ ਵੈਂਡਰ ਡਿਵੈਲਪਮੈਂਟ ਪ੍ਰੋਗਰਾਮ ਦੀ ਮੇਜ਼ਬਾਨੀ ਕਰੇਗਾ-ਆਹੂਜਾ, ਸੇਠੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।