15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਲੁਧਿਆਣਾ ’ਚ ਪਲਸ ਪੋਲਿਓ ਮੁਹਿੰਮ ਨੇ ਫੜੀ ਰਫ਼ਤਾਰ

ਅਜੀਤ ਡੈਸਕ 30-06-2026
ਲੁਧਿਆਣਾ, 29 ਜੂਨ (ਡਾ. ਤਰਲੋਚਨ ਸਿੰਘ)-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਲੁਧਿਆਣਾ ਜ਼ਿਲ੍ਹੇ ਵਿਚ ਘਰ-ਘਰ ਜਾ ਕੇ ਚਲਾਈ ਜਾ ਰਹੀ ਮੁਹਿੰਮ ਪੂਰੇ ਜੋਸ਼ ਨਾਲ ਜਾਰੀ ਰਹੀ। ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਿਲ੍ਹੇ ਦੇ ਹਰ ਖੇਤਰ ’ਚ ਪਹੁੰਚ ਕਰਦਿਆਂ 5 ਸਾਲ ਤੱਕ ਦੀ ਉਮਰ ਦੇ ਲਗਭਗ 1,20,046 ਬੱਚਿਆਂ ਨੂੰ ਪੋਲੀਓ ਦੀਆਂ ਜੀਵਨ ਰੱਖਿਅਕ ਬੂੰਦਾਂ ਪਿਲਾਈਆਂ। ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਮਾਪਿਆਂ ਦੇ ਭਰਵੇਂ ਸਹਿਯੋਗ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਅਣਥੱਕ ਮਿਹਨਤ ਸਦਕਾ ਮੁਹਿੰਮ ਸਫਲਤਾਪੂਰਵਕ ਅੱਗੇ ਵੱਧ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਬੱਚਿਆਂ ਨੂੰ ਅਜੇ ਤੱਕ ਪੋਲੀਓ ਦੀ ਖੁਰਾਕ ਨਹੀਂ ਮਿਲੀ, ਉਨ੍ਹਾਂ ਨੂੰ ਜ਼ਰੂਰ ਪਿਲਾਈ ਜਾਵੇ ਅਤੇ ਘਰ-ਘਰ ਆਉਣ ਵਾਲੀਆਂ ਸਿਹਤ ਟੀਮਾਂ ਦਾ ਪੂਰਾ ਸਹਿਯੋਗ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰੀ, ਪੇਂਡੂ ਅਤੇ ਪੈਰੀ-ਅਰਬਨ ਖੇਤਰਾਂ ਵਿਚ ਘਰ-ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁਹਿੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਹਰ ਯੋਗ ਬੱਚੇ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ ਅਤੇ 100 ਫੀਸਦੀ ਕਵਰੇਜ ਦਾ ਟੀਚਾ ਹਾਸਲ ਕੀਤਾ ਜਾ ਸਕੇ। ਡਾ. ਰਮਨਦੀਪ ਕੌਰ ਨੇ ਸਿਹਤ ਵਿਭਾਗ ਦੀਆਂ ਟੀਮਾਂ, ਸੁਪਰਵਾਈਜ਼ਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਵਲੰਟੀਅਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸੜਕ ਹਾਦਸੇ ਦੇ ਮਾਮਲੇ ’ਚ ਪੁਲਿਸ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਲੋਕਾਂ ਨੇ ਥਾਣੇ ਦੇ ਬਾਹਰ ਦਿੱਤਾ ਧਰਨਾ ਅਗਲੀ ਖ਼ਬਰ ਸਵਰਨਕਾਰ ਪਾਸੋਂ ਲੱਖਾਂ ਦੇ ਗਹਿਣੇ ਲੁੱਟਣ ਵਾਲਾ ਨੌਜਵਾਨ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।