21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

‘ਮਾਵਾਂ ਧੀਆਂ ਦਾ ਸਤਿਕਾਰ’ ਯੋਜਨਾ ਨੂੰ ਲੈ ਕੇ ਔਰਤਾਂ ’ਚ ਭਾਰੀ ਉਤਸ਼ਾਹ

ਅਜੀਤ ਡੈਸਕ 01-07-2026

ਢੰਡਾਰੀ ਕਲਾਂ/ਲੁਧਿਆਣਾ, 30 ਜੂਨ (ਜਸਵੀਰ ਸਿੰਘ ਬੰਗਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ‘ਮਾਵਾਂ ਧੀਆਂ ਦਾ ਸਤਿਕਾਰ’ ਯੋਜਨਾ ਨੂੰ ਲੈ ਕੇ ਔਰਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ 1 ਜੁਲਾਈ ਨੂੰ 12 ਵੱਜਣ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇੱਥੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਵਲੋਂ ‘ਮਾਵਾਂ ਧੀਆਂ ਦਾ ਸਤਿਕਾਰ’ ਯੋਜਨਾ ਤਹਿਤ 1 ਜੁਲਾਈ ਨੂੰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਬਾਰੇ ਭਰੋਸਾ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਔਰਤਾਂ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੀਆਂ ਹਨ। ‘ਮਾਵਾਂ ਧੀਆਂ ਦਾ ਸਤਿਕਾਰ’ ਯੋਜਨਾ ਦਾ ਲਾਹਾ ਲੈਣ ਲਈ ਔਰਤਾਂ ਪਿਛਲੇ ਕਰੀਬ 1 ਮਹੀਨੇ ਤੋਂ ਸ਼ਹਿਰ ਦੇ ਸੇਵਾ ਕੇਂਦਰਾਂ ਅਤੇ ਆਧਾਰ ਕੇਂਦਰਾਂ ਵਿਚ ਆਪਣੇ ਦਸਤਾਵੇਜ਼ ਪੂਰੇ ਕਰਨ ਲਈ ਕੇਂਦਰਾਂ ਦੇ ਬਾਹਰ ਲੰਮੀਆਂ ਲਾਈਨਾਂ ਵਿਚ ਲੱਗੀਆਂ ਹੋਈਆਂ ਹਨ ਤਾਂ ਜੋ 1 ਜੁਲਾਈ ਨੂੰ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਆ ਸਕਣ। ਇਸ ਸਬੰਧੀ ਗੱਲਬਾਤ ਕਰਦਿਆਂ ਔਰਤ ਹਰਪ੍ਰੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ‘ਮਾਵਾਂ ਧੀਆਂ ਦਾ ਸਤਿਕਾਰ’ ਯੋਜਨਾ ਨੂੰ ਲੈ ਕੇ ਉਹ ਕਾਫ਼ੀ ਉਤਸ਼ਾਹਿਤ ਹਨ ਅਤੇ ਮੁੱਖ ਮੰਤਰੀ ਵਲੋਂ ਔਰਤਾਂ ਲਈ ਲਿਆ ਫ਼ੈਸਲਾ ਅਤਿ ਹੀ ਸ਼ਲਾਘਾਯੋਗ ਹੈ। ‘ਮਾਵਾਂ ਧੀਆਂ ਦਾ ਸਤਿਕਾਰ’ ਯੋਜਨਾ ਲਈ ਫਾਰਮ ਭਰ ਰਹੀ ਕਮਲਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਆਪਣੇ ਦਸਤਾਵੇਜ਼ ਮੁਕੰਮਲ ਕਰਕੇ ਜਮ੍ਹਾ ਕਰਵਾ ਦਿੱਤੇ ਗਏ ਹਨ ਅਤੇ ਹੁਣ ਉਹ 1 ਜੁਲਾਈ ਨੂੰ 12 ਵਜੇ ਦਾ ਇੰਤਜ਼ਾਰ ਕਰ ਰਹੀ ਹੈ ਕਿ ਕਦੋਂ ਉਸ ਦੇ ਮੋਬਾਈਲ ਉਪਰ ‘ਟੂੰ-ਟੂੰ’ ਦਾ ਮੈਸੇਜ ਆਵੇ। ‘ਮਾਵਾਂ ਧੀਆਂ ਦਾ ਸਤਿਕਾਰ’ ਯੋਜਨਾ ਦਾ ਲਾਹਾ ਲੈਣ ਲਈ ਉਤਸ਼ਾਹਿਤ ਔਰਤਾਂ ਵਲੋਂ ਆਪਣੇ ਮੋਬਾਈਲ ਫ਼ੋਨ ਵੀ ਅੱਜ ਹੀ ਰੀਚਾਰਜ ਕਰਾ ਲਏ ਗਏ ਹਨ। ਮੋਬਾਈਲ ਰੀਚਾਰਜ ਕਰਵਾਉਣ ਲਈ ਹਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਿਛਲੇ ਦੋ ਤਿੰਨ ਦਿਨਾਂ ਤੋਂ ਰੀਚਾਰਜ ਖ਼ਤਮ ਹੋ ਗਿਆ ਸੀ, 1 ਜੁਲਾਈ ਹੋਣ ਕਾਰਨ ਉਸ ਨੂੰ ਆਪਣਾ ਮੋਬਾਈਲ ਫ਼ੋਨ ਅੱਜ ਹੀ ਰੀਚਾਰਜ ਕਰਨਾ ਪਿਆ, ਕਿਉਂਕਿ ਮੁੱਖ ਮੰਤਰੀ ਨੇ 1 ਜੁਲਾਈ ਨੂੰ ਔਰਤਾਂ ਦੇ ਖਾਤਿਆਂ ਵਿਚ ਪੈਸੇ ਪਾਉਣੇ ਹਨ।
ਪਿਛਲੀ ਖ਼ਬਰ ਹਥਿਆਰਬੰਦ ਲੁਟੇਰਿਆਂ ਵਲੋਂ ਕੀਤੇ ਹਮਲੇ ’ਚ 2 ਭਰਾ ਜ਼ਖਮੀ ਅਗਲੀ ਖ਼ਬਰ ਮੰਦੀ ਬਿਜਲੀ ਸਪਲਾਈ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।