22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸੰਯੁਕਤ ਕਿਸਾਨ ਮੋਰਚੇ ਵਲੋਂ ਅਮਰੀਕਾ-ਭਾਰਤ ਦੁਵੱਲੇ ਵਪਾਰ ਸਮਝੌਤੇ ਤੇ ਐਫ.ਟੀ.ਏ. ਦਾ ਜ਼ੋਰਦਾਰ ਵਿਰੋਧ

ਅਜੀਤ ਡੈਸਕ 01-07-2026
ਲੁਧਿਆਣਾ, 30 ਜੂਨ (ਜਸਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ, ਪ੍ਰੇਮ ਸਿੰਘ ਭੰਗੂ ਅਤੇ ਬਲਵਿੰਦਰ ਸਿੰਘ ਰਾਜੂ ਅਤੇ ਹੋਰ ਆਗੂਆਂ ਵਲੋਂ ਭਾਜਪਾ ਸਰਕਾਰ ਵਲੋਂ ਦੂਜੇ ਦੇਸ਼ਾਂ ਨਾਲ ਕੀਤੇ ਗਏ ਸਮਝੌਤੇ ਅਤੇ ਪ੍ਰਸਤਾਵਿਤ ਅਮਰੀਕਾ-ਭਾਰਤ ਦੁਵੱਲੇ ਵਪਾਰ ਸਮਝੌਤੇ (ਬੀ.ਟੀ.ਏ.) ਅਤੇ ਐਫ.ਟੀ.ਏ. ਦਾ ਜ਼ੋਰਦਾਰ ਵਿਰੋਧ ਕੀਤਾ ਗਿਆ, ਜਿਸ ਨਾਲ ਦੇਸ਼ ਦਾ ਵਿਸ਼ਾਲ ਬਾਜ਼ਾਰ ਵਿਦੇਸ਼ੀ ਨਿਵੇਸ਼ਕਾਂ ਅਤੇ ਵਪਾਰੀਆਂ ਲਈ ਖੋਲ੍ਹਿਆ ਜਾ ਸਕਦਾ ਹੈ। ਮੀਟਿੰਗ ਦਾ ਵਿਚਾਰ ਸੀ ਕਿ ਵਿਸ਼ਵ-ਵਿਆਪੀ ਪੂੰਜੀ ਅਤੇ ਵਪਾਰ ਦਾ ਫੈਲਾਅ ਘਰੇਲੂ ਬਾਜ਼ਾਰ ਅਤੇ ਆਰਥਿਕਤਾ ਨੂੰ ਤਬਾਹ ਕਰ ਦੇਵੇਗਾ ਅਤੇ ਇਸ ਤਰ੍ਹਾਂ ਆਮ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਸਮਝੌਤੇ ਕਾਰਪੋਰੇਟਾਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ । ਮੀਟਿੰਗ ਵਿਚ 22 ਜੁਲਾਈ ਨੂੰ ਦੁਪਹਿਰ 12.00 ਵਜੇ ਤੋਂ 3.00 ਵਜੇ ਤੱਕ ਪ੍ਰਸਤਾਵਿਤ ਬੀ.ਟੀ.ਏ. ਅਤੇ ਐਫ.ਟੀ.ਏ. ਵਿਰੁੱਧ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿਚ ਖਾਦਾਂ ਦੀ ਘਾਟ ਨੂੰ ਪੂਰਾ ਕਰਨ ਅਤੇ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿਚ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿਲ, ਬਲਦੇਵ ਸਿੰਘ ਨਿਹਾਲਗੜ੍ਹ, ਸਤਨਾਮ ਸਿੰਘ ਅਜਨਾਲਾ, ਰਮਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਧਨੇਰ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਸ਼ਾਦੀਪੁਰ, ਹਰਭਜਨ ਸਿੰਘ ਬੁੱਟਰ, ਗੁਰਮੀਤ ਸਿੰਘ ਮਹਿਮਾ, ਗੁਰਨਾਮ ਸਿੰਘ ਭੀਖੀ, ਸੁਖਦੇਵ ਸਿੰਘ ਅਰਾਈਆਂਵਾਲਾ, ਨਛੱਤਰ ਸਿੰਘ ਜੈਤੋਂ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ‘ਅਧੀਨ ਵਿਧਾਨ ਕਮੇਟੀ’ ਵਲੋਂ ਕੇਂਦਰੀ , ਜਨਾਨਾ ਅਤੇ ਬੋਰਸਟਲ ਜੇਲ੍ਹ ਦਾ ਨਿਰੀਖਣ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਸਾਂਝੀ ਇਨਫੋਰਸਮੈਂਟ ਮੁਹਿੰਮ ਦੌਰਾਨ ਗੈਰ-ਕਾਨੂੰਨੀ ਸਿਗਰਟਾਂ ਦੇ 292 ਪੈਕਟ ਜ਼ਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।