22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

‘ਛਾਤਰੋਂ ਕੀ ਗੂੰਜ’ ਮੁਹਿੰਮ ਤਹਿਤ ਨੀਟ ਪੇਪਰ ਲੀਕ ਮਾਮਲੇ ’ਤੇ ਕਾਂਗਰਸ ਨੇ ਮੋਰਚਾ ਖੋਲ੍ਹਿਆ

ਅਜੀਤ ਡੈਸਕ 01-07-2026
ਲੁਧਿਆਣਾ, 30 ਜੂਨ (ਭੁਪਿੰਦਰ ਸਿੰਘ ਬੈਂਸ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਨੀਟ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਗੰਭੀਰ ਝਟਕਾ ਦਿੱਤਾ ਅਤੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿਚ ਧੱਕ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਨਾਕਾਮੀ ਕਾਰਨ ਲਗਾਤਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿਚ ਧੋਖਾਧੜੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸੰਧੂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਦਾ ਸਰਕਾਰੀ ਪ੍ਰੀਖਿਆ ਪ੍ਰਣਾਲੀ ਉਪਰੋਂ ਭਰੋਸਾ ਉਠ ਰਿਹਾ ਹੈ। ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਵਲੋਂ ‘ਛਾਤਰੋਂ ਕੀ ਗੂੰਜ’ ਮੁਹਿੰਮ ਅੱਜ ਤੋ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਜਲਦੀ ਹੀ ਦੇਸ਼ ਦੇ 28 ਰਾਜਾਂ ਤਕ ਲਿਜਾਇਆ ਜਾਵੇਗਾ। ਇਸ ਮੁਹਿੰਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਪੇਪਰ ਲੀਕ, ਪ੍ਰੀਖਿਆ ਧੋਖਾਧੜੀ, ਪ੍ਰੀਖਿਆਵਾਂ ਰੱਦ ਹੋਣ ਅਤੇ ਸਰਕਾਰੀ ਪ੍ਰੀਖਿਆਵਾਂ ਵਿਚ ਟੁੱਟ ਰਹੇ ਭਰੋਸੇ ਖ਼ਿਲਾਫ਼ ਇਕੱਠਾ ਕਰਨਾ ਹੈ। ਸੰਧੂ ਨੇ ਕਿਹਾ ਕਿ ਇਹ ਮੁਹਿੰਮ ਕੋਚਿੰਗ ਸੈਂਟਰਾਂ, ਕੈਂਪਸਾਂ, ਹੋਸਟਲਾਂ, ਲਾਇਬ੍ਰੇਰੀਆਂ ਅਤੇ ਸੜਕਾਂ ਤੋਂ ਵਿਦਿਆਰਥੀਆਂ ਦੀ ਆਵਾਜ਼ ਨੂੰ ਰਾਸ਼ਟਰੀ ਪੱਧਰ ਤਕ ਲੈਕੇ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ 9 ਅਗਸਤ ਨੂੰ ਦਿੱਲੀ ਵਿਚ ਇਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਸੁਰਿੰਦਰ ਡਾਬਰ, ਵਿਕਰਮ ਸਿੰਘ ਬਾਜਵਾ, ਕੁਲਦੀਪ ਸਿੰਘ ਵੈਦ, ਕੇ.ਕੇ. ਬਾਬਾ, ਪਵਨ ਦੀਵਾਨ, ਮਲਕੀਤ ਸਿੰਘ ਦਾਖਾ, ਬਲਵਿੰਦਰ ਸਿੰਘ ਬੈਂਸ, ਹਰਜਾਪ ਸਿੰਘ ਗਿੱਲ, ਤੋਂ ਹਰ ਕਾਂਗਰਸੀ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਸਾਰੇ ਸਰਕਾਰੀ ਕੰਮ ਈ-ਆਫਿਸ ਪੋਰਟਲ ਰਾਹੀਂ ਕਰਨ ਦੇ ਦਿੱਤੇ ਹੁਕਮ ਅਗਲੀ ਖ਼ਬਰ ਮਹਿਰੀਨ ਕੌਰ ਅਤੇ ਹਰਗੁਣ ਸਿੰਘ ਨੇ ਅੰਤਰਰਾਸ਼ਟਰੀ ਪੱਧਰ ’ਤੇ ਜਿੱਤਿਆ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।