14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਘੰਟਾਘਰ ਚੌਕ ’ਚ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚੇ ਦਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 03-07-2026
ਲੁਧਿਆਣਾ, 2 ਜੁਲਾਈ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੀਨੂ ਚੁੱਗ ਦੀ ਅਗਵਾਈ ਹੇਠ ਘੰਟਾਘਰ ਚੌਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮਹਿਲਾ ਕਾਰਕੁਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮਹਿਲਾਵਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ। ਇਸ ਮੌਕੇ ਸ਼ੀਨੂ ਚੁੱਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ ਵਿਚ ਹਰ ਮਹਿਲਾ ਨੂੰ 51 ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਸ਼ਾਮਿਲ ਸੀ, ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਸਰਕਾਰ ਆਰਥਿਕ ਮਦਦ ਯੋਜਨਾ ਤਹਿਤ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਗੱਲ ਕਰ ਰਹੀ ਹੈ, ਜੋ ਮਹਿਲਾਵਾਂ ਨਾਲ ਵਿਤਕਰਾ ਹੈ। ਆਗੂਆਂ ਨੇ ਮੰਗ ਕੀਤੀ ਕਿ ਜੇਕਰ ਸਰਕਾਰ ਮਹਿਲਾਵਾਂ ਲਈ ਆਰਥਿਕ ਮਦਦ ਯੋਜਨਾ ਲਾਗੂ ਕਰਦੀ ਹੈ ਤਾਂ ਸਾਰੀਆਂ ਯੋਗ ਮਹਿਲਾਵਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਕਸਾਰ ਰਕਮ ਦਿੱਤੀ ਜਾਵੇ। ਇਸ ਮੌਕੇ ਲੀਨਾ ਟਪਾਰੀਆ, ਰਾਸ਼ੀ ਅਗਰਵਾਲ, ਸੀਮਾ ਸ਼ਰਮਾ, ਅੰਜਲੀ ਸ਼ਰਮਾ, ਰੁਚੀ ਗੁਲਾਟੀ ਸਮੇਤ ਵੱਡੀ ਗਿਣਤੀ ਵਿਚ ਮਹਿਲਾ ਕਾਰਕੁਨ ਹਾਜ਼ਰ ਸਨ।
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਐਕਟੀਵਾ ਤੇ ਮੋਬਾਈਲ ਖੋਹ ਕੇ ਫ਼ਰਾਰ ਅਗਲੀ ਖ਼ਬਰ ਖੱਤਰੀ-ਅਰੋੜਾ ਭਾਈਚਾਰੇ ਨੂੰ ਬਣਦਾ ਮਾਣ-ਸਨਮਾਨ ਅਤੇ ਨੁਮਾਇੰਦਗੀ ਦਿੱਤੀ ਜਾਵੇ-ਰੋਹਿਤ ਧੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।