14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਐਕਟੀਵਾ ਤੇ ਮੋਬਾਈਲ ਖੋਹ ਕੇ ਫ਼ਰਾਰ

ਅਜੀਤ ਡੈਸਕ 03-07-2026
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆੂਹਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸਤੀ ਜੋਧੇਵਾਲ ਨੇੜੇ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਪਾਸੋਂ ਉਸਦਾ ਐਕਟੀਵਾ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਰੂਪ ਕੁਮਾਰ ਵਾਸੀ ਪ੍ਰੀਤਮ ਕਲੋਨੀ ਪਿੰਡ ਲੁਹਾਰਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਬੀਤੇ ਦਿਨ ਜਲੰਧਰ ਬਾਈਪਾਸ ਨੇੜੇ ਸਥਿਤ ਸਬਜ਼ੀ ਮੰਡੀ ਜਾ ਰਿਹਾ ਸੀ ਕਿ ਰਸਤੇ ਵਿਚ ਇਹਨਾਂ ਦੋ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਸਕੂਟਰ ਦੀ ਚਾਬੀ ਦੀ ਮੰਗ ਕੀਤੀ। ਜਦੋਂ ਉਸਨੇ ਚਾਬੀ ਦੇਣ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ઠਉਸਦਾ ਐਕਟੀਵਾ ਅਤੇ ਮੋਬਾਈਲ ਖੋਹ ਲਿਆ ਤੇ ਫ਼ਰਾਰ ਹੋ ਗਏ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆਂਦਾ, ਜਨਤਾ ਇਸ ਗੁੰਡਾ ਰਾਜ ਦਾ ਤਖ਼ਤਾ ਪਲਟਣ ਲਈ ਤਿਆਰ-ਬੈ... ਅਗਲੀ ਖ਼ਬਰ ਘੰਟਾਘਰ ਚੌਕ ’ਚ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚੇ ਦਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।