13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮੀਂਹ ਨੇ ਆਪ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਖੋਲ੍ਹੀ ਪੋਲ-ਗਿਆਸਪੁਰਾ

ਅਜੀਤ ਡੈਸਕ 03-07-2026
ਢੰਡਾਰੀ ਕਲਾਂ/ਲੁਧਿਆਣਾ, 2 ਜੁਲਾਈ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਆਪ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਬੀਤੇ ਦਿਨੀਂ ਆਏ ਮੀਂਹ ਨੇ ਹਲਕਾ ਦੱਖਣੀ ਵਿਚ ਆਪ ਸਰਕਾਰ ਵਲੋਂ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਅਧੀਨ ਆਉਂਦੇ ਵੱਖ-ਵੱਖ ਮੁਹੱਲਿਆਂ ਦੀਆਂ ਸੜਕਾਂ ਦੀ ਹਾਲਤ ਇੰਨੀ ਕੁ ਖਸਤਾ ਹੈ ਕਿ ਥੋੜ੍ਹਾ ਜਿਹਾ ਮੀਂਹ ਪੈਣ ਤੋਂ ਬਾਅਦ ਸੜਕਾਂ ‘ਤੇ ਪਏ ਟੋਇਆਂ ਵਿਚ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਉਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਸਪਾਲ ਗਿਆਸਪੁਰਾ ਨੇ ਕਿਹਾ ਕਿ ਗਿਆਸਪੁਰਾ ਵਿਖੇ ਸੜਕਾਂ ਤੇ ਟੋਏ ਪਏ ਹੋਏ ਹਨ ਅਤੇ ਇਨ੍ਹਾਂ ਟੋਇਆਂ ਵਿਚ ਮੀਂਹ ਦਾ ਪਾਣੀ ਖੜ੍ਹਾ ਹੋਣ ਕਾਰਨ ਦੋ ਪਹੀਆਂ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, ਜਿਨ੍ਹਾਂ ਵੱਲ ਕੋਈ ਵੀ ਅਧਿਕਾਰੀ ਜਾਂ ਆਗੂ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ। ਗਿਆਸਪੁਰਾ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਚੱਲਦਾ ਕਰਨ ਲਈ ਲੋਕ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤਾਂ ਜੋ ਆਪ ਸਰਕਾਰ ਨੂੰ ਚੱਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਂਦੀ ਜਾ ਸਕੇ।
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਗਰੰਟੀਆਂ ਕੀਤੀਆਂ ਪੂਰੀਆਂ-ਐਮ.ਪੀ. ਜਵੱਦੀ ਅਗਲੀ ਖ਼ਬਰ ਸੁਆਮੀ ਸੰਤ ਦਾਸ ਦਰਬਾਰ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।