13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਭਗਵੰਤ ਮਾਨ ਸਰਕਾਰ ਨੇ ਸਾਰੀਆਂ ਗਰੰਟੀਆਂ ਕੀਤੀਆਂ ਪੂਰੀਆਂ-ਐਮ.ਪੀ. ਜਵੱਦੀ

ਅਜੀਤ ਡੈਸਕ 03-07-2026
ਲੁਧਿਆਣਾ, 2 ਜੁਲਾਈ (ਡਾ: ਤਰਲੋਚਨ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਜੋ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਕੇ ਭਗਵੰਤ ਮਾਨ ਨੇ ਪੰਜਾਬੀਆਂ ਦਾ ਮੰਨ ਜਿੱਤ ਲਿਆ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਐਮ.ਪੀ. ਜਵੱਦੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹਰ ਔਰਤ ਦੇ ਖਾਤੇ ਵਿਚ ਸਤਿਕਾਰ ਰਾਸ਼ੀ ਆ ਰਹੀ ਹੈ, ਜਿਸ ਨੂੰ ਲੈ ਕੇ ਔਰਤਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਸੰਭਾਲਣਗੇ।
ਪਿਛਲੀ ਖ਼ਬਰ ਪਹਿਲਾਂ ਦੋ ਪਾਵਰ ਹਾਊਸ ਨਹੀਂ ਸੰਭਲੇ, ਕਾਂਗਰਸ ਨੇ ਉਨੀ-ਵੀਹ ਪਾਵਰ ਹਾਊਸ ਹੋਰ ਖੜ੍ਹੇ ਕਰ ਲਏ-ਹਰਜੋਤ ਬੈਂਸ ਅਗਲੀ ਖ਼ਬਰ ਮੀਂਹ ਨੇ ਆਪ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਖੋਲ੍ਹੀ ਪੋਲ-ਗਿਆਸਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।