13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸ਼ੱਕੀ ਹਲਾਤ ’ਚ ਭਰਜਾਈ ਆਪਣੇ ਨਾਬਾਲਗ ਦਿਉਰ ਨੂੰ ਲੈ ਕੇ ਹੋਈ ਫ਼ਰਾਰ

ਅਜੀਤ ਡੈਸਕ 03-07-2026
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕਨੀਜਾ ਵਿਚ ਸ਼ੱਕੀ ਹਾਲਾਤਾਂ ਵਿਚ ਭਰਜਾਈ ਆਪਣੇ ਨਾਬਾਲਗ ਦੇਵਰ ਨੂੰ ਲੈ ਕੇ ਫ਼ਰਾਰ ਹੋ ਗਈ। ਪੁਲਿਸ ਵਲੋਂ ਇਸ ਸਬੰਧੀ ਪਿੰਡ ਕਨੀਜਾ ਦੇ ਰਹਿਣ ਵਾਲੇ ਸੁਰੇਸ਼ ਸਿੰਘ ਦੀ ਸ਼ਿਕਾਇਤ ’ਤੇ ਨਵ ਵਿਆਹੁਤਾ ਮੁਸਕਾਨ ਪਤਨੀ ਸਨੀ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਸਨੀ ਸਿੰਘ ਦਾ ਵਿਆਹ ਦੋ ਮਹੀਨੇ ਪਹਿਲਾਂ ਮੁਸਕਾਨ ਨਾਲ ਹੋਇਆ ਸੀ, ਪਰ ਬੀਤੇ ਦਿਨ ਉਸ ਦੀ ਨੂੰਹ ਮੁਸਕਾਨ ਉਸ ਦੇ ਛੋਟੇ ਲੜਕੇ ਨੂੰ ਆਪਣੇ ਨਾਲ ਲੈ ਕੇ ਫ਼ਰਾਰ ਹੋ ਗਈ, ਜਿਸ ’ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਲਾਇਨ ਕਲੱਬ ਲੁਧਿਆਣਾ ਵੈਜੀਟੇਰੀਅਨ ਡਿਸਟ੍ਰਿਕਟ 321 ਐਫ ਨੇ ਜੰਗਲਾਤ ਉਤਸਵ ਮਨਾਇਆ ਅਗਲੀ ਖ਼ਬਰ ਕਾਂਗਰਸ ਦੇ ਵਾਰਡ ਇੰਚਾਰਜ ਸਮਾਰਟੀ ਸੂਦ ਆਮ ਆਦਮੀ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।