13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਖੋਹ ਕਰਕੇ ਭੱਜ ਰਹੇ ਲੁਟੇਰੇ ਦਾ ਲੋਕਾਂ ਨੇ ਚਾੜਿਆ ਕੁਟਾਪਾ

ਅਜੀਤ ਡੈਸਕ 03-07-2026
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ ‘ਤੇ ਦੇਰ ਰਾਤ ਇਕ ਨੌਜਵਾਨ ਤੋਂ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਿਚੋਂ ਇਕ ਨੂੰ ਕਾਬੂ ਕਰਕੇ ਲੋਕਾਂ ਵਲੋਂ ਉਸਦਾ ਕੁਟਾਪਾ ਚਾੜਿਆ ਗਿਆ ਹੈ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਟਿੱਬਾ ਇਲਾਕੇ ਦੇ ਨੇੜੇ ਰਹਿਣ ਵਾਲਾ ਇਕ ਨੌਜਵਾਨ ਟਿੱਬਾ ਸੜਕ ‘ਤੇ ਜਾ ਰਿਹਾ ਸੀ ਕਿ ਉਸ ਨੂੰ ਤਿੰਨ ਲੁਟੇਰਿਆਂ ਨੇ ਰੋਕ ਲਿਆ ਅਤੇ ਨਗਦੀ ਦੀ ਮੰਗ ਕੀਤੀ। ਜਦੋਂ ਨੌਜਵਾਨ ਨੇ ਨਗਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖਿਆ ਪਿਸਤੌਲ ਕੱਢ ਲਿਆ ਤੇ ਉਸ ਪਾਸੋਂ ਮੋਬਾਈਲ ਖੋਹ ਕੇ ਭੱਜ ਪਏ। ਨੌਜਵਾਨ ਨੇ ਰੌਲਾ ਪਾਇਆ ਗਿਆ ਜਿਸ ਤੇ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਭੱਜੇ ਜਾ ਰਹੇ ਇਹਨਾਂ ਨੂੰ ਲੁਟੇਰਿਆਂ ਵਿਚੋਂ ਇਕ ਨੂੰ ਕਾਬੂ ਕਰਕੇ ਉਸਦਾ ਕੁਟਾਪਾ ਚਾੜਿਆ। ਕੁਝ ਲੋਕਾਂ ਵਲੋਂ ਵੀਡੀਓ ਵੀ ਬਣਾਈ ਗਈ ਜੋ ਕਿ ਵਾਇਰਲ ਹੋ ਗਈ। ਥਾਣਾ ਟਿੱਬਾ ਦੇ ਐਸਐਚਓ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕਿਸੇ ਨੇ ਵੀ ਕੋਈ ਸ਼ਿਕਾਇਤ ਉਨ੍ਹਾਂ ਨੂੰ ਨਹੀਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਆਉਣ ਉਪਰੰਤ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਰ ਵੀ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।
ਪਿਛਲੀ ਖ਼ਬਰ ਸੇਵਾ ਮੁਕਤ ਪੁਲਿਸ ਅਧਿਕਾਰੀ ਦੀ ਕਾਰ ਨੰਬਰ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿਚ ਕੇਸ ਦਰਜ ਅਗਲੀ ਖ਼ਬਰ ਲਾਇਨ ਕਲੱਬ ਲੁਧਿਆਣਾ ਵੈਜੀਟੇਰੀਅਨ ਡਿਸਟ੍ਰਿਕਟ 321 ਐਫ ਨੇ ਜੰਗਲਾਤ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।